ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋਂ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਮਜੀਠੀਆ ਦਾ 4 ਦਿਨ ਦਾ ਹੋਰ ਰਿਮਾਂਡ ਵਧਾ ਦਿੱਤਾ ਹੈ। ਅਦਾਲਤ 'ਚ ਲੰਬੀ ਬਹਿਸ ਤੋਂ ਬਾਅਦ ਬਿਕਰਮ ਮਜੀਠੀਆ ਨੂੰ 4 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਕਰਜ਼ਿਆਂ ਨੂੰ ਲੈ ਕੇ ਵੱਡਾ ਐਲਾਨ, ਇਨ੍ਹਾਂ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ
ਪੰਜਾਬ ਵਿਜੀਲੈਂਸ ਵਲੋਂ ਦਲੀਲ ਦਿੱਤੀ ਗਈ ਸੀ ਕਿ ਮਜੀਠੀਆ ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਅਤੇ ਅਜੇ ਵੀ ਉਨ੍ਹਾਂ ਨੂੰ ਕਈ ਥਾਵਾਂ 'ਤੇ ਲਿਜਾ ਕੇ ਛਾਪੇਮਾਰੀ ਕਰਨੀ ਹੈ। ਇਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ 4 ਦਿਨਾਂ ਦੇ ਰਿਮਾਂਡ 'ਤੇ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ : ਪਾਕਿਸਤਾਨੀ ਡਰੋਨ ਹਮਲੇ 'ਚ ਹੋਈ ਸੀ ਪਤਨੀ ਦੀ ਮੌਤ, ਹੁਣ ਪਤੀ ਨੇ ਵੀ ਤੋੜਿਆ ਦਮ
ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੂੰ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਆਪਣੀ ਆਮਦਨ 540 ਕਰੋੜ ਰੁਪਏ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਰਾਏਦਾਰਾਂ ਦੀ ਜਾਣਕਾਰੀ ਪੁਲਸ ਨੂੰ ਨਾ ਦੇਣ ’ਤੇ ਹੋਵੇਗੀ ਕਾਰਵਾਈ
NEXT STORY