ਮੋਹਾਲੀ (ਜੱਸੋਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਝਟਕਾ ਲੱਗਾ ਹੈ। ਮਜੀਠੀਆ ਦੀ ਜ਼ਮਾਨਤ ਅਰਜ਼ੀ ਮੋਹਾਲੀ ਅਦਾਲਤ ਨੇ ਖਾਰਿਜ ਕਰ ਦਿੱਤੀ ਹੈ। ਅੱਜ ਪਹਿਲਾਂ ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਤੇ ਫਿਰ ਇਸ ਨੂੰ ਖਾਰਿਜ ਕਰ ਦਿੱਤਾ। ਇਸ ਤੋਂ ਪਹਿਲਾਂ ਸਰਕਾਰੀ ਵਕੀਲ ਤੇ ਮਜੀਠੀਆ ਦੇ ਵਕੀਲਾਂ ਵਿਚਾਲੇ ਕਾਫ਼ੀ ਤਿੱਖੀ ਬਹਿਸ ਹੋਈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਤਪਾ ਮੰਡੀ ਨਜ਼ਦੀਕ ਵਾਪਰਿਆ ਭਿਆਨਕ ਹਾਦਸਾ, ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ
ਜ਼ਿਕਰਯੋਗ ਹੈ ਕਿ ਬੀਤੇ ਦਿਨ ਡਰੱਗਜ਼ ਕੇਸ ਮਾਮਲੇ ’ਚ ਮੋਹਾਲੀ ਅਦਾਲਤ ’ਚ ਆਤਮ-ਸਮਰਪਣ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਸੀ। ਉਹ ਇਸ ਸਮੇਂ ਪਟਿਆਲਾ ਜੇਲ੍ਹ ’ਚ ਬੰਦ ਹਨ। ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ’ਚ ਮਜੀਠੀਆ ਨੂੰ ਦਿੱਤੀ ਰਾਹਤ 24 ਫਰਵਰੀ ਨੂੰ ਖ਼ਤਮ ਹੋ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਅਦਾਲਤ ’ਚ ਆਤਮ-ਸਮਰਪਣ ਕੀਤਾ ਸੀ।
ਇਹ ਵੀ ਪੜ੍ਹੋ : ਯੂਕ੍ਰੇਨ ’ਤੇ ਹਮਲਿਆਂ ਦਰਮਿਆਨ ਪੁਤਿਨ ਨੇ ਪ੍ਰਮਾਣੂ ਹਥਿਆਰ ਵਰਤਣ ਦੀ ਦਿੱਤੀ ਧਮਕੀ
ਕਾਰ ਸਵਾਰਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਕੇਸ ਦਰਜ
NEXT STORY