ਮੋਹਾਲੀ/ਸ੍ਰੀ ਮੁਕਤਸਰ ਸਾਹਿਬ (ਕੁਲਦੀਪ,ਤਰਸੇਮ)— ਵਿਜੀਲੈਂਸ ਵਲੋਂ ਗ੍ਰਿਫਤਾਰ ਕਰਕੇ ਜੇਲ ਭੇਜੇ ਜਾ ਚੁੱਕੇ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਅਕਾਲੀ ਨੇਤਾ ਦਿਆਲ ਸਿੰਘ ਕੋਲਿਆਂਵਾਲੀ ਨੂੰ ਜ਼ਿਲਾ ਅਤੇ ਸੈਸ਼ਨਜ਼ ਜੱਜ ਦੀ ਅਦਾਲਤ ਵਲੋਂ ਜ਼ਮਾਨਤ ਮਿਲ ਗਈ ਹੈ।
ਜਾਣਕਾਰੀ ਮੁਤਾਬਕ ਵਿਜੀਲੈਂਸ ਵਲੋਂ ਅਜੇ ਤੱਕ ਇਸ ਕੇਸ ਵਿਚ ਚਲਾਨ ਪੇਸ਼ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀ ਜ਼ਮਾਨਤ ਦੀ ਮੰਗ ਅਦਾਲਤ ਵਲੋਂ ਮਨਜ਼ੂਰ ਕਰ ਲਈ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨੇੜੇ ਸਮਝੇ ਜਾਂਦੇ ਦਿਆਲ ਸਿੰਘ ਕੋਲਿਆਂਵਾਲੀ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਦਲੇਰ ਮਹਿੰਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
NEXT STORY