ਮੋਹਾਲੀ (ਨਿਆਮੀਆਂ) : ਮੋਹਾਲੀ ਨਗਰ ਨਿਗਮ 'ਚ 50 ਵਾਰਡਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਹੁਣ ਤੱਕ ਆਏ ਨਤੀਜਿਆਂ ਦੌਰਾਨ ਮੋਹਾਲੀ 'ਚ ਕਾਂਗਰਸ ਪਾਰਟੀ ਦਾ ਦਬਦਬਾ ਰਿਹਾ ਹੈ। ਵਾਰਡ ਨੰਬਰ-10 ਦੀ ਮਹੱਤਵਪੂਰਨ ਸੀਟ 'ਤੇ ਕੈਬਨਿਟ ਮੰਤਰੀ ਬਲਬੀਰ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਬਜ਼ਾ ਕਰ ਲਿਆ ਹੈ।
ਇਹ ਵੀ ਪੜ੍ਹੋ : ਸਥਾਨਕ ਚੋਣਾਂ : 'ਮੋਹਾਲੀ' 'ਚ ਵੋਟਾਂ ਦੀ ਗਿਣਤੀ ਸ਼ੁਰੂ, ਜਾਣੋ ਕਿਸ ਵਾਰਡ ਤੋਂ ਕਿਹੜਾ ਉਮੀਦਵਾਰ ਜਿੱਤਿਆ
ਜੀਤੀ ਸਿੱਧੂ ਨੂੰ ਹੀ ਮੋਹਾਲੀ ਨਗਰ ਨਿਗਮ ਦੇ ਮੇਅਰ ਦਾ ਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਹੁਣ ਤੱਕ ਦੇ ਚੋਣ ਨਤੀਜਿਆਂ ਮੁਤਾਬਕ 20 ਤੋਂ ਜ਼ਿਆਦਾ ਵਾਰਡਾਂ 'ਚ ਕਾਂਗਰਸ ਦੀ ਜਿੱਤ ਹੋਈ ਹੈ, ਜਦੋਂ ਕਿ 3 ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ 9 ਆਜ਼ਾਦ ਗਰੁੱਪ ਦੇ ਉਮੀਦਵਾਰ ਵੀ ਜਿੱਤ ਚੁੱਕੇ ਹਨ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਸਾਰੀਆਂ ਜਮਾਤਾਂ ਦੇ ਅਧਿਆਪਕ ਬਣਨ ਲਈ ਇਹ ਟੈਸਟ ਪਾਸ ਕਰਨਾ ਹੋਵੇਗਾ ਲਾਜ਼ਮੀ
ਜ਼ਿਕਰਯੋਗ ਹੈ ਕਿ ਮੋਹਾਲੀ ਨਗਰ ਨਿਗਮ ਦੇ ਵਾਰਡ ਨੰਬਰ-10 ਦੇ ਬੂਥ ਨੰਬਰ-32 ਅਤੇ 33 'ਚ ਬੀਤੇ ਦਿਨ ਦੁਬਾਰਾ ਵੋਟਾਂ ਪੁਆਈਆਂ ਗਈਆਂ ਸਨ। ਇਸ ਵਾਰਡ 'ਚ ਵੀ ਕਾਂਗਰਸ ਦੀ ਜਿੱਤ ਹੋਈ ਹੈ।
ਗੁਰਦਾਸਪੁਰ : ਭਾਜਪਾ ਦੇ ਮਜਬੂਤ ਗੜ੍ਹ 'ਚ ਕੈਪਟਨ ਨੇ ਮਚਾਇਆ ‘ਗਦਰ’, ਜਿੱਤੀਆਂ ਸਾਰੀਆਂ ਸੀਟਾਂ
NEXT STORY