ਮੋਹਾਲੀ (ਜੱਸੋਵਾਲ) : ਮੋਹਾਲੀ ਦੇ ਨੇੜਲੇ ਪਿੰਡ ਧਰਮਗੜ੍ਹ ਦੇ ਰਹਿਣ ਵਾਲੇ ਇਕ ਪਰਿਵਾਰ ਨੇ ਆਪਣੇ ਹੀ ਪਿੰਡ ਦੇ ਇਕ ਪਰਿਵਾਰ 'ਤੇ ਗੰਭੀਰ ਦੋਸ਼ ਲਾਉਂਦੇ ਹੋਏ ਮੀਡੀਆ ਅੱਗੇ ਆਪਣਾ ਦਰਦ ਬਿਆਨ ਕੀਤਾ ਹੈ। ਇਸ ਸਬੰਧੀ ਮੀਡੀਆ ਅੱਗੇ ਆਪਣਾ ਦੁਖੜਾ ਰੋਂਦੇ ਹੋਏ ਪੀੜਤ ਪਰਿਵਾਰ ਦੀ ਔਰਤ ਗੁਰਮੀਤ ਕੌਰ ਨੇ ਦੱਸਿਆ ਕਿ ਪਿੰਡ ਦੇ ਰਹਿਣ ਵਾਲੇ ਨਾਜਰ ਸਿੰਘ ਅਤੇ ਉਸ ਦੇ ਪਰਿਵਾਰ ਨੇ ਸ਼ਾਮਲਾਟ ਜ਼ਮੀਨ 'ਤੇ ਕਬਜ਼ਾ ਕੀਤਾ ਹੋਇਆ ਹੈ ਅਤੇ ਉਨ੍ਹਾਂ ਦੇ ਆਉਣ-ਜਾਣ ਲਈ ਇਸਤੇਮਾਲ ਕੀਤੇ ਜਾਣ ਵਾਲੇ ਰਸਤੇ ਨੂੰ ਇੱਟਾਂ-ਪੱਥਰਾਂ ਨਾਲ ਬੰਦ ਕਰ ਦਿੱਤਾ ਹੈ।
ਪੀੜਤ ਗੁਰਮੀਤ ਨੇ ਕਿਹਾ ਕਿ ਜਦੋਂ ਨਾਜਰ ਸਿੰਘ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਦੇ ਪਰਿਵਾਰ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ, ਜਿਸ ਦੀ ਸ਼ਿਕਾਇਤ ਪੀੜਤ ਪਰਿਵਾਰ ਨੇ ਪੁਲਸ ਨੂੰ ਵੀ ਕੀਤੀ ਪਰ ਕੋਈ ਕਾਰਵਾਈ ਨਹੀਂ ਹੈ। ਫਿਲਹਾਲ ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਅਤੇ ਨਾਜਰ ਸਿੰਘ ਤੋਂ ਗੈਰ ਕਾਨੂੰਨੀ ਕਬਜ਼ਾ ਛੁਡਾਇਆ ਜਾਵੇ ਅਤੇ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
48 ਘੰਟੇ ਦੇ ਬਚਾਅ ਕਾਰਜਾਂ ਤੋਂ ਬਾਅਦ ਹੁਣ ਫਤਿਹ ਦੀ ਸਾਰ ਲੈਣ ਪੁੱਜੇ ਕੈਪਟਨ ਦੇ ਮੰਤਰੀ
NEXT STORY