ਮੋਹਾਲੀ (ਪਰਦੀਪ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਸ਼ੁਰੂ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਮੋਹਾਲੀ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਫੇਜ਼-8 ਵਿਖੇ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਵਿਸ਼ਰਾਮ ਕਰਨ ਤੋਂ ਬਾਅਦ ਇਹ ਨਗਰ ਕੀਰਤਨ ਐਤਵਾਰ ਦੁਪਹਿਰ 12 ਵਜੇ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ, ਸਾਬਕਾ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡੇਰਾਬੱਸੀ ਤੋਂ ਵਿਧਾਇਕ ਐੱਨ. ਕੇ. ਸ਼ਰਮਾ, ਮੋਹਾਲੀ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਅਤੇ ਉੱਘੇ ਸਮਾਜਸੇਵੀ ਕਿਰਨਵੀਰ ਸਿੰਘ ਕੰਗ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਲੇਬਰਫੈੱਡ ਦੇ ਮੈਨੇਜਿੰਗ ਡਾਇਰੈਕਟਰ ਪਰਮਿੰਦਰ ਸਿੰਘ ਸੋਹਾਣਾ ਸਮੇਤ ਲੱਖੀ ਦੀ ਗਿਣਤੀ ਵਿਚ ਸੰਗਤਾਂ ਸ੍ਰੀ ਪਾਲਕੀ ਸਾਹਿਬ ਨੂੰ ਨਤਮਸਤਕ ਹੋਈਆਂ। ਸੀਨੀਅਰ ਅਕਾਲੀ ਆਗੂ ਅਤੇ ਅਕਾਲੀ ਕੌਂਸਲਰ ਕੰਵਲਜੀਤ ਸਿੰਘ ਰੂਬੀ ਅਤੇ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਦੁਪਹਿਰ 12 ਵਜੇ ਗੁਰਦੁਆਰਾ ਅੰਬ ਸਾਹਿਬ ਤੋਂ ਰਵਾਨਾ ਹੋਏ ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਲਈ ਪੂਰੇ ਮੋਹਾਲੀ ਦੀਆਂ ਸੜਕਾਂ 'ਤੇ ਸੰਗਤਾਂ ਦਾ ਉਤਸ਼ਾਹ ਵੇਖਿਆਂ ਹੀ ਬਣਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਹਾਲੀ ਦੇ ਪ੍ਰਧਾਨ ਅਤੇ ਡੇਰਾਬੱਸੀ ਤੋਂ ਵਿਧਾਇਕ ਐੱਨ. ਕੇ. ਸ਼ਰਮਾ ਨੇ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਮੋਹਾਲੀ ਜ਼ਿਲੇ ਵਿਚ ਪਹੁੰਚੇ ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਨੂੰ ਲੈ ਕੇ ਸੰਗਤਾਂ ਵਿਚ ਡਾਢਾ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਆਪਣੀ ਉਮਰ ਦੇ ਅੱਜ ਤਕ ਦੇ ਪੜ੍ਹਾਅ ਵਿਚ ਪੁੱਜਦਿਆਂ ਮੋਹਾਲੀ ਦੀਆਂ ਸੜਕਾਂ 'ਤੇ ਉਤਸ਼ਾਹ ਅਤੇ ਸ਼ਰਧਾ ਦਾ ਸੈਲਾਬ ਕਦੇ ਨਹੀਂ ਦੇਖਿਆ। ਇਸ ਤੋਂ ਬਾਅਦ ਇਹ ਨਗਰ ਕੀਰਤਨ ਲਾਲੜੂ ਜਸ਼ਨ ਪੈਲੇਸ ਦੇ ਸਾਹਮਣੇ ਤੋਂ ਹੁੰਦਾ ਪੰਜਰੁੱਖਾ ਸਾਹਿਬ ਵੱਲ ਰਵਾਨਾ ਹੋ ਜਾਵੇਗਾ।

ਹਸਪਤਾਲ ਪ੍ਰਸ਼ਾਸਨ ਦਾ ਕਾਰਨਾਮਾ, ਮੁੰਡਾ ਦੱਸ ਮਾਪਿਆਂ ਤੋਂ ਵਸੂਲੀ ਪੋਤੀ ਦੀ ਵਧਾਈ (ਵੀਡੀਓ)
NEXT STORY