ਚੰਡੀਗੜ੍ਹ (ਸ਼ਰਮਾ) : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਮੋਹਾਲੀ ਨੂੰ ਸੂਬੇ ਵਿਚ ਮੈਡੀਕਲ ਹੱਬ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿਚ ਨਵੇਂ ਸਿਵਲ ਹਸਪਤਾਲ ਦੀ ਉਸਾਰੀ ਲਈ ਮੋਹਾਲੀ ਗਰੇਟਰ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ 8.72 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਉਸਾਰੀ ਲਈ ਸੈਕਟਰ-66 ਵਿਚ 18 ਕਰੋੜ ਰੁਪਏ ਤੋਂ ਜ਼ਿਆਦਾ ਦੀ ਕੀਮਤ ਵਾਲੀ 42204.8 ਵਰਗ ਗਜ ਜ਼ਮੀਨ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਜਲਦ ਹੀ ਡੇਰਾਬਾਸੀ ਤਕ ਸਥਾਨਕ ਵਸੋਂ ਦੇ ਵੱਡੇ ਹਿੱਸੇ ਦੀਆਂ ਸਿਹਤ ਸਬੰਦੀ ਲੋੜਾਂ ਨੂੰ ਸਫ਼ਲਤਾਪੂਰਵਕ ਪੂਰਾ ਕਰੇਗਾ। ਇਹ ਹਸਪਤਾਲ ਸਾਰੀਆਂ ਡਾਕਟਰੀ ਸਹੂਲਤਾਂ ਅਤੇ ਆਧੁਨਿਕ ਡਾਕਟਰੀ ਉਪਕਰਨਾਂ ਨਾਲ ਲੈਸ ਹੋਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਨੇ ਹਸਪਤਾਲ ਦੀ ਉਸਾਰੀ ਲਈ ਫੰਡ ਜਾਰੀ ਕਰਨ ਵਾਸਤੇ ਵਿੱਤ ਵਿਭਾਗ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਲੈਂਟਰ ਆਫ਼ ਇੰਟੈਂਟ (ਐੱਲ.ਓ.ਆਈ.) ਜਲਦ ਜਾਰੀ ਕਰਨ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦਾ ਧੰਨਵਾਦ ਕੀਤਾ। ਇਸ ਦੌਰਾਨ, ਖੇਤਰ ’ਚ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਦਿਆਲਪੁਰਾ, ਡੇਰਾਬੱਸੀ ਵਿਖੇ ਆਪਣੀ ਤਰ੍ਹਾਂ ਦਾ ਪਹਿਲਾ ਆਯੂਸ਼ ਹਸਪਤਾਲ ਸਥਾਪਿਤ ਕੀਤਾ ਜਾ ਰਿਹਾ ਹੈ। ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਨ ਅਤੇ ਕੁਦਰਤੀ ਢੰਗ ਨਾਲ ਸਿਹਤਮੰਦ ਜ਼ਿੰਦਗੀ ਜਿਊਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਯੂਸ਼ ਹਸਪਤਾਲ ਨੂੰ 9 ਏਕੜ ਤੋਂ ਵੱਧ ਰਕਬੇ ਵਿਚ ਸਥਾਪਿਤ ਕੀਤਾ ਜਾਵੇਗਾ। ਇਹ 50 ਬੈੱਡਾਂ ਵਾਲਾ ਹਸਪਤਾਲ ਹੋਵੇਗਾ ਜੋ ਆਯੁਰਵੈਦ, ਯੋਗਾ ਯੁਨਾਨੀ, ਸਿੱਧ ਅਤੇ ਹੋਮੀਓਪੈਥੀ ਦਵਾਈਆਂ ਦੇ ਰੂਪ ਵਿਚ ਸਿਹਤ ਜਾਂਚ ਅਤੇ ਇਲਾਜ ਸੇਵਾਵਾਂ ਪ੍ਰਦਾਨ ਕਰੇਗਾ।
ਇਹ ਵੀ ਪੜ੍ਹੋ : ਸ਼੍ਰੋਅਦ ਛੱਡ ਪਿੰਡ ਮੂਲੇ ਚੱਕ ਦੇ 6 ਪਰਿਵਾਰ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਸ਼ਾਮਲ
ਮੈਡੀਕਲ ਕਾਲਜ ਮੋਹਾਲੀ ਦਾ ਕੰਮ ਜ਼ੋਰ-ਸ਼ੋਰ ਨਾਲ ਜਾਰੀ ਹੈ ਅਤੇ ਇਹ ਰਾਜ ਵਿਚ ਡਾਕਟਰਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਵਿਚ ਸਹਾਇਤਾ ਕਰੇਗਾ। ਇਸ ਤੋਂ ਇਲਾਵਾ ਮੋਹਾਲੀ ਵਿਖੇ ਸਰਕਾਰੀ ਕਾਲਜ ਕੈਂਪਸ ਨੇੜੇ 3 ਏਕੜ ਵਿਚ ਬੀ.ਐੱਸ.ਸੀ. ਨਰਸਿੰਗ ਕਾਲਜ ਵੀ ਸਥਾਪਿਤ ਕੀਤਾ ਜਾਵੇਗਾ। ਉਚੇਰੀ ਸਿੱਖਿਆ ਵਿਭਾਗ ਨੇ ਇਸ ਸਬੰਧੀ ਨੋ ਆਬਜੈਕਸ਼ਨ ਸਰਟੀਫਿਕੇਟ (ਐੱਨ.ਓ.ਸੀ.) ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ਼ਹਿਰ ਦੇ ਦੂਰ ਦੁਰਾਡੇ ਖੇਤਰਾਂ ਵਿਚ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੋਹਾਲੀ ਵਿਚ ਹੋਰ ਸਿਹਤ ਸੰਭਾਲ ਸੰਸਥਾਵਾਂ ਜਿਵੇਂ 3 ਬੀ 1 ਵਿਚ ਕਮਿਉਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.), ਸਨੇਟਾ ਵਿਚ ਮੁੱਢਲਾ ਸਿਹਤ ਸੈਂਟਰ (ਪੀ.ਐੱਚ.ਸੀ.) ਅਤੇ ਸੈਕਟਰ 69 ਅਤੇ 79 ਵਿਚ ਡਿਸਪੈਂਸਰੀਆਂ ਵੀ ਸਥਾਪਿਤ ਕੀਤੀਆਂ ਗਈਆਂ ਹਨ। ਇਹ ਦੁਹਰਾਉਂਦਿਆਂ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਘੱਟ ਕੀਮਤ ਵਿਚ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਉਪਰਾਲੇ ਕਰ ਰਹੀ ਹੈ ਕਿ ਕੋਈ ਵੀ ਸੂਬਾ ਵਾਸੀ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ, ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਲਈ ਬਜਟ ਵਿਚ ਵਾਧਾ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵਲੋਂ ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ, ਪੈਰਾ ਮੈਡਿਕਸ ਅਤੇ ਹੋਰ ਸਹਾਇਕ ਸਟਾਫ਼ ਦੀ ਭਰਤੀ ਨਿਯਮਤ ਅੰਤਰਾਲਾਂ ’ਤੇ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਮੋਹਾਲੀ ਦੇ ਮੈਡੀਕਲ ਕਾਲਜ ਤੋਂ ਇਲਾਵਾ ਜੂਬੇ ਵਿਚ ਚਾਰ ਨਵੇਂ ਮੈਡੀਕਲ ਕਾਲਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਅੱਜ ਦੁਨੀਆਂ ਨੂੰ ਕੋਵਿਡ-19 ਦੇ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨੇ ਵਿਸ਼ਵਵਿਆਪੀ ਸਿਹਤ ਸੰਕਟ ਪੈਦਾ ਕਰ ਦਿੱਤਾ ਹੈ। ਵਾਇਰਸ ਖਿਲਾਫ਼ ਲੜਾਈ ਚੁਣੌਤੀਪੂਰਨ ਰਹੀ ਹੈ ਅਤੇ ਅਸੀਂ ਅਜਿਹੇ ਕਿਸੇ ਵੀ ਸੰਕਟ ਨਾਲ ਨਜਿੱਠਣ ਲਈ ਮੋਹਾਲੀ ਨੂੰ ਮੈਡੀਕਲ ਹੱਬ ਬਣਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੇ ਹਾਂ।
ਇਹ ਵੀ ਪੜ੍ਹੋ : ਪਾਕਿ ਦਾ ਨਾਂ ਲਏ ਬਿਨਾਂ ਸਿੱਧੂ ਨੇ ਪੰਜਾਬ ਸਰਕਾਰ ਨੂੰ ਸੈਂਟਰਲ ਏਸ਼ੀਆ ਦਾ ਰੂਟ ਖੋਲ੍ਹਣ ਦੀ ਦਿੱਤੀ ਸਲਾਹ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਬਿਆਸ ਦਰਿਆ ’ਤੇ ਚੱਲ ਰਹੀ ਮਾਈਨਿੰਗ ’ਤੇ ਸੁਖਬੀਰ ਬਾਦਲ ਦੀ ਰੇਡ, ਦੇਖੋ ਤਸਵੀਰਾਂ
NEXT STORY