ਚੰਡੀਗੜ੍ਹ (ਬਰਜਿੰਦਰ) : ਰੁੱਖ ਛਾਂਗਣ ਵਾਲੀ ਮਸ਼ੀਨ ਦੀ ਖਰੀਦ 'ਚ ਕਥਿਤ ਘੋਟਾਲੇ ਸਬੰਧੀ ਮੋਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ ਵਲੋਂ 'ਕਾਰਨ ਦੱਸੋ' ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਵਿਰੋਧ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਕੁਲਵੰਤ ਸਿੰਘ ਦੀ ਮੰਗ 'ਤੇ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਦੋਹਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਸਰਕਾਰ 'ਤੇ ਨਗਰ ਨਿਗਮ ਨਾਲ ਸਬੰਧਿਤ ਕਾਰਵਾਈ ਨੂੰ ਠੀਕ ਦੱਸਦੇ ਹੋਏ ਦਲੀਲਾਂ ਪੇਸ਼ ਕੀਤੀਆਂ ਗਈਆਂ। ਉੱਥੇ ਹੀ ਦੂਜੇ ਪਾਸੇ ਮੇਅਰ ਕੁਲਵੰਤ ਸਿੰਘ ਨੇ ਮਸ਼ੀਨ ਖਰੀਦ ਦੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦੇ ਹੋਏ ਖੁਦ ਨੂੰ ਸਹੀ ਦੱਸਿਆ ਸੀ।
ਐੱਸ. ਬੀ. ਆਈ. ਦਾ ਏ. ਟੀ. ਐੱਮ. ਤੋੜਨ ਦੀ ਕੋਸ਼ਿਸ਼, ਮੁੰਬਈ 'ਚ ਵੱਜਿਆ ਸਾਈਰਨ
NEXT STORY