ਮੋਹਾਲੀ (ਰਣਬੀਰ) : ਪੰਜਾਬ 'ਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਮੋਹਾਲੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰ ਆਪਣੀ-ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਣ 'ਚ ਜੁੱਟੇ ਹੋਏ ਹਨ। ਇਸੇ ਦਰਮਿਆਨ ਭਾਰਤੀ ਜਨਤਾ ਪਾਰਟੀ ਨੇ ਨਗਰ ਨਿਗਮ ਮੋਹਾਲੀ ਦੇ 50 ਵਾਰਡਾਂ 'ਚੋਂ ਵੱਖ-ਵੱਖ 42 ਵਾਰਡਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਵੱਲੋਂ ਜਾਰੀ ਕੀਤੀ ਗਈ ਸੂਚੀ 'ਚ ਜਨਰਲ, ਐੱਸ. ਸੀ. ਅਤੇ ਬੀ. ਸੀ. ਵਰਗਾਂ ਨੂੰ ਧਿਆਨ 'ਚ ਰੱਖਦਿਆਂ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਪਰਮਿੰਦਰ ਬਰਾੜ ਨੇ ਕਿਹਾ ਕਿ ਭਾਜਪਾ ਮੋਹਾਲੀ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਨੂੰ ਮੁੱਖ ਚੋਣ ਮੁੱਦਾ ਬਣਾ ਕੇ ਚੋਣ ਮੈਦਾਨ 'ਚ ਉਤਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੂੰ ਸ਼ਹਿਰ ਵਾਸੀਆਂ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ।
ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ
NEXT STORY