ਮੋਹਾਲੀ (ਪਰਦੀਪ) : ਆ ਰਹੇ ਤਿਉਹਾਰਾਂ ਦੇ ਮੱਦੇਨਜ਼ਰ ਜਿੱਥੇ ਹੁਣ ਤੋਂ ਹੀ ਮੋਹਾਲੀ ਸ਼ਹਿਰ ਵਿਚ ਮਠਿਆਈ ਦੀਆਂ ਦੁਕਾਨਾਂ ਸਮੇਤ ਹੋਰ ਦੁਕਾਨਦਾਰਾਂ ਵਲੋਂ ਆਪੋ-ਆਪਣੇ ਢੰਗ ਨਾਲ ਦੁਕਾਨਾਂ ਨੂੰ ਦੁਲਹਨ ਵਾਂਗ ਸਜਾ ਕੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਉਥੇ ਹੀ ਮੋਹਾਲੀ ਪੁਲਸ ਵਲੋਂ ਵੀ ਤਿਉਹਾਰਾਂ ਦੇ ਮੱਦੇਨਜ਼ਰ ਵਿਸ਼ੇਸ਼ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਮੋਹਾਲੀ ਦੇ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਨੇ ਫੇਜ਼-11 ਵਿਖੇ ਦੇਰ ਰਾਤ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਸੂਰਤ ਵਿਚ ਬਖਸ਼ਿਆ ਨਹੀਂ ਜਾਵੇਗਾ ਅਤੇ ਤਿਉਹਾਰਾਂ ਸਬੰਧੀ ਮਾਹੌਲ ਸ਼ਾਂਤੀਪੂਰਵਕ ਰੱਖਿਆ ਜਾ ਸਕੇ, ਇਸ ਲਈ ਸਪੈਸ਼ਲ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਮੌਕੇ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਦੇ ਨਾਲ ਡੀ. ਐੱਸ. ਪੀ. ਹਰਸਿਮਰਤ ਸਿੰਘ ਬੱਲ ਸਮੇਤ ਵੱਡੀ ਗਿਣਤੀ ਵਿਚ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ। ਐੱਸ. ਐੱਸ. ਪੀ. ਨੇ ਗੱਲਬਾਤ ਦੌਰਾਨ ਕਿਹਾ ਕਿ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਮੋਹਾਲੀ ਵਿਚ ਜਗ੍ਹਾ-ਜਗ੍ਹਾ ’ਤੇ ਸਪੈਸ਼ਲ ਨਾਕਾਬੰਦੀ ਦੌਰਾਨ ਸਾਰੇ ਵਾਹਨਾਂ ਨੂੰ ਚੈੱਕ ਕੀਤਾ ਜਾ ਰਿਹਾ ਹੈ ਅਤੇ ਸਾਰੇ ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਆਨਲਾਈਨ ਚੈੱਕ ਕੀਤਾ ਜਾ ਰਿਹਾ ਹੈ। ਜਿਹੜੇ ਵੀ ਵਾਹਨ ’ਤੇ ਸ਼ੱਕ ਹੁੰਦਾ ਹੈ, ਨੂੰ ਤੁਰੰਤ ਬਾਊਂਡ ਕੀਤਾ ਜਾ ਰਿਹਾ ਹੈ, ਤਾਂ ਕਿ ਸ਼ਹਿਰ ਵਿਚ ਅਮਨ-ਅਮਾਨ ਦੀ ਸਥਿਤੀ ਬਰਕਰਾਰ ਰਹੇ ਅਤੇ ਮੋਹਾਲੀ ਦੇ ਲੋਕ ਸ਼ਾਂਤੀਪੂਰਨ ਢੰਗ ਨਾਲ ਤਿਉਹਾਰ ਮਨਾ ਸਕਣ।
ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਗੁਰਦੁਆਰਾ ਐਕਟ ਨੂੰ ਲੈ ਕੇ ਪਾਸ ਹੋਏ 6 ਪ੍ਰਸਤਾਵ
NEXT STORY