ਮੋਹਾਲੀ(ਨਿਆਮੀਆਂ)— ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਜਥੇ. ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਦੀ ਬਾਦਲ ਮੁਕਤ ਸ਼੍ਰੋਮਣੀ ਕਮੇਟੀ ਵਾਲੀ ਮੁਹਿੰਮ ਨੂੰ ਉਨ੍ਹਾਂ ਦੀ ਪਾਰਟੀ ਪੂਰਾ ਸਮਰਥਨ ਦੇਵੇਗੀ।
ਅੱਜ ਇਥੇ ਸੈਕਟਰ-71 ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਖਵਾਂ ਨੇ ਦੱਸਿਆ ਕਿ ਫੂਲਕਾ ਨੇ ਉਨ੍ਹਾਂ ਦੀ ਪਾਰਟੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤੋਂ ਇਲਾਵਾ ਉਹ ਖੁਦ (ਸੇਖਵਾਂ) ਅਤੇ ਪਾਰਟੀ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਫੂਲਕਾ ਨੇ ਦੱਸਿਆ ਕਿ ਉਹ ਰਾਜਨੀਤੀ ਤੋਂ ਪਰ੍ਹੇ ਹੋ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰ ਤਰ੍ਹਾਂ ਦੀ ਰਾਜਨੀਤੀ ਤੋਂ ਮੁਕਤ ਕਰਵਾਉਣ ਲਈ ਮੁਹਿੰਮ ਚਲਾ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ਵਿਚੋਂ ਮੁਕਤ ਕਰਵਾ ਕੇ ਹੀ ਦਮ ਲੈਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਫੂਲਕਾ ਦੀ ਹਰ ਤਰ੍ਹਾਂ ਹਮਾਇਤ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਵੀ ਹਾਜ਼ਰ ਸਨ।
ਕਲੇਜਾ ਚੀਰ ਗਏ ਸ਼ਹੀਦ ਦੀ ਪਤਨੀ ਦੇ ਬੋਲ, 'ਮੇਰੀ ਤਾਂ ਦੁਨੀਆ ਉੱਜੜ ਗਈ'
NEXT STORY