ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਵੱਲੋਂ ਆਰੂਸਾ ਆਲਮ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ 'ਚ ਮੁਹੰਮਦ ਮੁਸਤਫ਼ਾ ਨੇ ਕਿਹਾ ਹੈ ਕਿ ਆਰੂਸਾ ਆਲਮ ਹੁਣ ਉਨ੍ਹਾਂ ਦਾ ਮੂੰਹ ਨਾ ਖੁੱਲ੍ਹਵਾਉਣ ਕਿਉਂਕਿ ਉਹ ਕੈਪਟਨ ਦੇ ਨਾਲ ਹੀ ਉਨ੍ਹਾਂ ਨੂੰ ਮਿਲਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨਾਲ ਆਉਣ ਕਰਕੇ ਉਨ੍ਹਾਂ ਨੇ ਆਰੂਸਾ ਆਲਮ ਦਾ ਸੁਆਗਤ ਕੀਤਾ ਹੈ ਅਤੇ ਕਦੇ ਵੀ ਕਿਸੇ ਕੰਮ ਨੂੰ ਲੈ ਕੇ ਉਨ੍ਹਾਂ ਤੱਕ ਪਹੁੰਚ ਨਹੀਂ ਕੀਤੀ।
ਇਹ ਵੀ ਪੜ੍ਹੋ : ਕੀ ਧੀ ਤੋਂ ਬਾਅਦ ਹੁਣ 'ਬਲਵੰਤ ਸਿੰਘ ਰਾਮੂਵਾਲੀਆ' ਵੀ ਭਾਜਪਾ 'ਚ ਸ਼ਾਮਲ ਹੋਣਗੇ?, ਸੁਣੋ ਪੂਰਾ ਇੰਟਰਵਿਊ (ਵੀਡੀਓ)
ਮੁਹੰਮਦ ਮੁਸਤਫ਼ਾ ਨੇ ਕਿਹਾ ਕਿ ਜਦੋਂ ਵੀ ਉਹ ਕੈਪਟਨ ਅਮਰਿੰਦਰ ਸਿੰਘ ਕੋਲ ਗਏ ਅਤੇ ਸ਼ਿਸ਼ਟਾਚਾਰ ਵੱਜੋਂ ਉਨ੍ਹਾਂ ਨੇ ਆਰੂਸਾ ਆਲਮ ਨਾਲ ਮੁਲਾਕਾਤ ਕੀਤੀ। ਮੁਹੰਮਦ ਮੁਸਤਫ਼ਾ ਨੇ ਆਰੂਸਾ ਆਲਮ ਨੂੰ ਕਿਹਾ ਕਿ ਸੂਬਾਈ ਕਾਂਗਰਸ ਦੇ ਮਾਮਲਿਆਂ ਤੋਂ ਉਹ ਦੂਰ ਰਹਿਣ।
ਇਹ ਵੀ ਪੜ੍ਹੋ : ਮੁੱਖ ਮੰਤਰੀ 'ਚੰਨੀ' ਨੇ ਖੇਤੀ ਕਾਨੂੰਨਾਂ ਬਾਰੇ ਰਾਜੇਵਾਲ ਨੂੰ ਕੀਤਾ ਫੋਨ, ਜਾਣੋ ਦੋਹਾਂ ਵਿਚਕਾਰ ਕੀ ਹੋਈ ਗੱਲਬਾਤ
ਮੁਹੰਮਦ ਮੁਸਤਫ਼ਾ ਨੇ ਆਰੂਸਾ ਆਲਮ ਨੂੰ ਕਿਹਾ ਹੈ ਕਿ ਉਹ ਬੇਸ਼ਰਮੀ ਭਰੇ ਝੂਠ ਦਾ ਸਹਾਰਾ ਨਾ ਲੈਣ। ਉਨ੍ਹਾਂ ਕਿਹਾ ਕਿ ਆਰੂਸਾ ਨੂੰ ਉਨ੍ਹਾਂ ਨੇ 16 ਸਾਲਾਂ 'ਚ ਕਦੇ ਵੀ ਬਿਨਾ ਕਿਸੇ ਕੇਸ ਦੇ ਕੋਈ ਸੱਦਾ ਨਹੀਂ ਦਿੱਤਾ। ਦੱਸਣਯੋਗ ਹੈ ਕਿ ਇਸ ਸਮੇਂ ਕੈਪਟਨ ਅਮਰਿੰਦਰ ਸਿੰਘ ਅਤੇ ਆਰੂਸਾ ਆਲਮ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਾਫ਼ੀ ਗਰਮਾਈ ਹੋਈ ਹੈ।
ਇਹ ਵੀ ਪੜ੍ਹੋ : ਨਾਭਾ ਪੁੱਜੇ 'ਪ੍ਰਕਾਸ਼ ਸਿੰਘ ਬਾਦਲ' ਨੇ ਕਾਂਗਰਸ 'ਤੇ ਲਾਏ ਰਗੜੇ, ਕੈਪਟਨ ਨੂੰ ਦਿੱਤੀ ਇਹ ਸਲਾਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ: ਸੁਰਜੀਤ ਹਾਕੀ ਸਟੇਡੀਅਮ ਪੁੱਜੇ CM ਚੰਨੀ, ਬੱਚਿਆਂ ਨਾਲ ਖਿੱਚਵਾਈਆਂ ਤਸਵੀਰਾਂ
NEXT STORY