ਜਲੰਧਰ/ਚੰਡੀਗੜ੍ਹ— ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਦੇ ਬਾਅਦ ਪੰਜਾਬ ਦੀ ਸਿਆਸਤ ’ਚ ਭੂਚਾਲ ਆ ਗਿਆ ਹੈ। ਅਸਤੀਫ਼ੇ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ’ਤੇ ਜ਼ੁਬਾਨੀ ਹਮਲਾ ਕਰਨ ਦਾ ਮਾਮਲਾ ਵੀ ਕਾਫ਼ੀ ਗਰਮਾ ਗਿਆ ਹੈ। ਇਕ ਵਾਰ ਫਿਰ ਤੋਂ ਸਿੱਧੂ ਦੇ ਰਣਨੀਤਕ ਸਲਾਹਕਾਰ ਅਤੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਸਿੱਧੇ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਧਮਕੀ ਦੇ ਦਿੱਤੀ ਹੈ। ਮੁਹੰਮਦ ਮੁਸਤਫ਼ਾ ਨੇ ਧਮਕੀ ਦਿੰਦੇ ਕਿਹਾ ਕਿ ਜੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਗੱਦਾਰ ਕਿਹਾ ਤਾਂ ਮੈਂ ਕੈਪਟਨ ਖ਼ਿਲਾਫ਼ 500 ਪੰਨਿਆਂ ਦੀ ਕਿਤਾਬ ਲਿਖੀ ਬੈਠਾ ਹਾਂ, ਜੋ ਕਿ ਨਸ਼ਰ ਕਰਾਂਗਾ। ਉਨ੍ਹਾਂ ਕਿਹਾ ਕਿ ਕੈਪਟਨ ਦਾ ਟਾਰਗੇਟ ਸਿੱਧੂ ਨਹੀਂ, ਰਾਹੁਲ ਅਤੇ ਪਿ੍ਰਯੰਕਾ ਹਨ। ਉਹ ਸਿੱਧੂ ਦੇ ਬਹਾਨੇ ਗਾਂਧੀ ਪਰਿਵਾਰ ਨੂੰ ਟਾਰਗੇਟ ਕਰ ਰਹੇ ਹਨ।
ਇਹ ਵੀ ਪੜ੍ਹੋ : 'ਲਵ ਮੈਰਿਜ' ਦੀ ਮਿਲੀ ਖ਼ੌਫ਼ਨਾਕ ਸਜ਼ਾ, ਸੱਸ ਤੇ ਸਾਲਿਆਂ ਨੇ ਕੀਤਾ ਕਿਰਪਾਨਾਂ ਤੇ ਕੈਂਚੀ ਨਾਲ ਨੌਜਵਾਨ ਦਾ ਕਤਲ
ਇਥੇ ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁਸਤਫ਼ਾ ਨੇ ਕੈਪਟਨ ਨੂੰ ਕਿਹਾ ਹੈ ਕਿ ਤੁਸੀਂ 14 ਸਾਲ ਤੋਂ ਆਈ. ਐੱਸ. ਆਈ. ਏਜੰਟ ਦੇ ਨਾਲ ਰਹਿ ਰਹੇ ਹੋ। ਮੇਰਾ ਮੂੰਹ ਨਾ ਖੁਲ੍ਹਵਾਓ। ਅਸੀਂ ਪਰਿਵਾਰਕ ਦੋਸਤ ਰਹੇ ਹਾਂ, ਇਸ ਲਈ ਮੇਰੇ ਕੋਲ ਬੋਲਣ ਲਈ ਬਹੁਤ ਕੁੱਝ ਹੈ। ਮੁਸਤਫਾ ਕੈਪਟਨ ਦੀ ਪਾਕਿਸਤਾਨੀ ਮਹਿਲਾ ਪੱਤਰਕਾਰ ਨਾਲ ਦੋਸਤੀ ਨੂੰ ਲੈ ਕੇ ਸ਼ਬਦੀ ਹਮਲੇ ਕਰ ਰਹੇ ਹਨ।
ਮੁਸਤਫਾ ਨੇ ਟਵੀਟ ਰਾਹੀਂ ਕਿਹਾ ਹੈ ਕਿ ਉਹ ਜਾਣਦੇ ਹਨ ਕਿ ਕੈਪਟਨ ਮੂੰਹ ’ਤੇ ਹੀ ਝੂਠ ਬੋਲਣ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ’ਤੇ ਤੁਸੀਂ ਹਰ ਤਰ੍ਹਾਂ ਦਾ ਸਿਆਸੀ ਹਮਲਾ ਕਰ ਸਕਦੇ ਹੋ ਪਰ ਉਨ੍ਹਾਂ ਦੀ ਦੇਸ਼ ਭਗਤੀ ਅਤੇ ਰਾਸ਼ਟਰਭਗਤੀ ਨੂੰ ਚੁਣੌਤੀ ਨਾ ਦਿਓ। ਮੁਸਤਫਾ ਨੇ ਕੈਪਟਨ ਦੀ ਪਾਕਿ ਪੱਤਰਕਾਰ ਦੋਸਤ ਦੇ ਸਰਕਾਰ ਦੇ ਕੰਮਕਾਜ ਵਿਚ ਦਖਲਅੰਦਾਜ਼ੀ ਦਾ ਵੀ ਦੋਸ਼ ਲਗਾਇਆ ਹੈ। ਇੰਨਾ ਹੀ ਨਹੀਂ ਮੁਸਤਫਾ ਨੇ ਕਿਹਾ ਕਿ ਕੈਪਟਨ ਦੇਸ਼ਭਗਤੀ ਦਾ ਸਰਟੀਫਿਕੇਟ ਨਾ ਜਾਰੀ ਕਰਨ। ਉਨ੍ਹਾਂ ਕੋਲ ਕੈਪਟਨ ਦੇ ਗ਼ਲਤ ਕੰਮਾਂ ਦਾ ਬਹੁਤ ਵੱਡਾ ਜ਼ਖੀਰਾ ਹੈ। ਇਸ ਦੌਰਾਨ ਮੁਸਤਫ਼ਾ ਨੇ ਪੁਰਾਣਾ ਗੀਤ ‘ਰਾਜ਼ ਕੋ ਰਾਜ਼ ਰਹਿਨੇ ਦੋ’ ਵੀ ਸਾਂਝਾ ਕੀਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਕੈਪਟਨ ’ਤੇ ਵੱਡਾ ਹਮਲਾ, ਕਿਹਾ ‘ਮੇਰਾ ਮੂੰਹ ਨਾ ਖੁਲ੍ਹਵਾਓ’
NEXT STORY