ਲੁਧਿਆਣਾ (ਹਿਤੇਸ਼): ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੇ ਇਕਲੌਤੇ ਬੇਟੇ ਆਕਿਲ ਅਖਤਰ ਦੀ ਮੌਤ ਦੇ ਮਾਮਲੇ ਵਿਚ ਪੰਚਕੂਲਾ ਪੁਲਸ ਵੱਲੋਂ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸਾਬਕਾ ਡੀ.ਜੀ.ਪੀ. .ਮੁਹੰਮਦ ਮੁਸਤਫਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕਨੂੰਨ ਅਤੇ ਪੁਲਸ ਨਿਯਮਾਂ ਮੁਤਾਬਕ ਜੇਕਰ ਪੁਲਸ ਨੂੰ ਕਿਸੇ ਵੀ ਮਾਮਲੇ ਵਿਚ ਕੋਈ ਲਿਖਤੀ ਸ਼ਿਕਾਇਤ ਮਿਲਦੀ ਹੈ ਤਾਂ ਪੁਲਸ ਦੀ ਡਿਊਟੀ ਬਣ ਜਾਂਦੀ ਹੈ ਕਿ ਉਸ ਸ਼ਿਕਾਇਤ ਉੱਪਰ ਐੱਫ.ਆਈ.ਆਰ. ਦਰਜ ਕਰਨ। ਪੰਚਕੂਲਾ ਪੁਲਸ ਵੱਲੋਂ ਆਪਣੀ ਇਸੇ ਡਿਊਟੀ ਦੀ ਪਾਲਣਾ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਇਸ ਦਾ ਸਵਾਗਤ ਵੀ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਦੋ ਹੋਰ ਛੁੱਟੀਆਂ! ਨੋਟੀਫ਼ਿਕੇਸ਼ਨ ਜਾਰੀ
ਮੁਹੰਮਦ ਮੁਸਤਫਾ ਨੇ ਸਪੱਸ਼ਟ ਕੀਤਾ ਕਿ ਐੱਫ.ਆਈ.ਆਰ. ਦਰਜ ਹੋਣ ਦਾ ਇਹ ਕਤੱਈ ਮਤਲਬ ਨਹੀਂ ਹੈ ਕਿ ਕਿਸੇ ਦਾ ਗੁਨਾਹ ਸਾਬਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਅਸਲੀ ਕਾਰਵਾਈ ਸ਼ੁਰੂ ਹੋਵੇਗੀ ਅਤੇ ਕੁਝ ਦਿਨਾਂ ਅੰਦਰ ਦੁੱਧ ਦਾ ਦੁੱਧ- ਪਾਣੀ ਦਾ ਪਾਣੀ ਲੋਕਾਂ ਸਾਹਮਣੇ ਆ ਜਾਵੇਗਾ। ਉਨ੍ਹਾਂ ਮਾਲੇਰਕੋਟਲਾ ਵਾਸੀਆਂ ਅਤੇ ਪੰਜਾਬ ਵਸਦੇ ਆਪਣੇ ਸਨੇਹੀਆਂ ਨੂੰ ਅਪੀਲ ਕੀਤੀ ਕਿ ਐੱਫ.ਆਈ.ਆਰ. ਦਰਜ ਹੋਣ ਤੋਂ ਉਨ੍ਹਾਂ ਨੂੰ ਰੱਤੀ ਭਰ ਵੀ ਫਿਕਰ ਕਰਨ ਦੀ ਲੋੜ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - Diwali ਮੌਕੇ ਪ੍ਰਦੂਸ਼ਣ ਨੇ ਤੋੜ ਦਿੱਤੇ ਸਾਰੇ ਰਿਕਾਰਡ! ਜਲੰਧਰ 'ਚ 750 ਤੋਂ ਵੀ ਟੱਪ ਗਿਆ AQI
ਉਨ੍ਹਾਂ ਕਿਹਾ ਕਿ ਇਹ ਠੀਕ ਹੈ ਕਿ ਸਾਡੇ ਉੱਪਰ ਨੌਜਵਾਨ ਬੇਟੇ ਦੀ ਮੌਤ ਨਾਲ ਦੁੱਖਾਂ ਦਾ ਪਹਾੜ ਟੁੱਟਿਆ ਹੈ ਪ੍ਰੰਤੂ ਇਸ ਦਾ ਇਹ ਹਰਗਿਜ਼ ਮਤਲਬ ਨਹੀਂ ਕਿ ਆਪਾਂ ਗੰਦੀ ਸਿਆਸਤ ਅਤੇ ਘਟੀਆ ਸੋਚ ਵਾਲਿਆਂ ਦੀਆਂ ਕੋਝੀਆਂ ਹਰਕਤਾਂ ਦਾ ਮੁਕਾਬਲਾ ਨਹੀਂ ਕਰ ਸਕਦੇ। ਕਨੂੰਨ ਦਾ ਸਿਕੰਜਾ ਕਿਸ ਪਾਸੇ ਜਾਵੇਗਾ , ਇਹ ਵੀ ਜਲਦੀ ਹੀ ਲੋਕਾਂ ਦੇ ਸਾਹਮਣੇ ਆ ਜਾਵੇਗਾ। ਉਨ੍ਹਾਂ ਨੇ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਾ ਕੇ ਐੱਫ.ਆਈ.ਆਰ. ਦਰਜ ਕਰਵਾਉਣ ਵਾਲੇ ਲੋਕਾਂ ਨੂੰ ਵੀ ਕਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ। ਉਨ੍ਹਾਂ ਮਲੇਰਕੋਟਲਾ ਹਾਊਸ ਦੇ ਸਨੇਹੀਆਂ ਨੂੰ ਚੜ੍ਹਦੀ ਕਲਾ ਵਿਚ ਰਹਿਣ ਦੀ ਅਪੀਲ ਕਰਦਿਆਂ ਦੱਸਿਆ ਕਿ ਮਰਹੂਮ ਆਕਿਲ ਅਖਤਰ ਦੀ ਮਗਫਿਰਤ ਲਈ 25 ਅਕਤੂਬਰ 2025 ਦਿਨ ਸ਼ਨੀਵਾਰ ਨੂੰ ਸ਼ਾਮੀਂ 4 ਵਜੇ ‘ਇੱਜਤਮਾਈ ਦੁਆ’ ਰੱਖੀ ਗਈ ਹੈ।
ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਕਦਮ, CCTV ਪ੍ਰੋਜੈਕਟ 'ਤੇ ਕੰਮ ਸ਼ੁਰੂ
NEXT STORY