ਫ਼ਰੀਦਕੋਟ (ਜਸਬੀਰ) - ਫਰੀਦਕੋਟ ਲੋਕ ਸਭਾ ਹਲਕਾ (ਰਾਖਵਾਂ) ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੇਰੀ ਨਾਲ ਆਉਣ 'ਤੇ ਹਲਕੇ ਦੇ ਵਿਧਾਇਕਾਂ ਨਾਲ ਮਿਲ ਕੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਦਿੱਤੇ। ਦੱਸ ਦੇਈਏ ਕਿ ਮੁਹੰਮਦ ਸਦੀਕ ਵਲੋਂ ਨਾਮਜ਼ਦਗੀ ਕਾਗਜ਼ ਜ਼ਿਲਾ ਚੋਣ ਅਧਿਕਾਰੀ ਕੁਮਾਰ ਸੌਰਭ ਰਾਜ ਦੇ ਦਫ਼ਤਰ ਵਿਖੇ ਦਾਖ਼ਲ ਕਰਵਾਏ ਗਏ ਹਨ। ਪਰਚਾ ਦਾਖ਼ਲ ਕਰਨ ਦਾ ਸਮਾਂ ਪਹਿਲਾਂ ਹੀ ਨਿਰਧਾਰਿਤ ਸੀ, ਦੁਪਹਿਰ 1 ਵਜ ਕੇ 42 ਮਿੰਟ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਰਾਮਪੁਰਾ ਫ਼ੂਲ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਮੋਗਾ ਦੇ ਵਿਧਾਇਕ ਹਰਕਮਲਜੋਤ ਸਿੰਘ, ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ, ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਆਦਿ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਹੰਮਦ ਸਦੀਕ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਦੇਰੀ ਕਾਰਨ ਉਨ੍ਹਾਂ ਵਲੋਂ ਆਪਣੇ ਨਿਰਧਾਰਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਕਾਗਜ਼ ਦਾਖਲ ਕਰ ਦਿੱਤੇ ਗਏ ਹਨ। ਉਨ੍ਹਾਂ ਨੂੰ ਇਸ ਚੋਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੂਰਨ ਅਸ਼ੀਰਵਾਦ ਹੈ। ਉਨ੍ਹਾਂ ਆਪਣੀ ਜਿੱਤ ਲਈ ਆਸਵੰਦ ਹੁੰਦਿਆਂ ਕਿਹਾ ਕਿ ਫ਼ਰੀਦਕੋਟ ਹਲਕੇ ਦੇ ਲੋਕ ਉਨ੍ਹਾਂ ਨੂੰ ਪਿਆਰ ਅਤੇ ਸਤਿਕਾਰ ਕਰਦੇ ਹਨ।
ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ : ਮਜੀਠੀਆ
NEXT STORY