Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    10:50:44 PM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ ਦੇ ਹਰ ਜ਼ਿਲ੍ਹੇ 'ਚ ਲਾਏ ਜਾਣਗੇ 3.50 ਲੱਖ ਬੂਟੇ: ਮੋਹਿੰਦਰ ਭਗਤ

PUNJAB News Punjabi(ਪੰਜਾਬ)

ਪੰਜਾਬ ਦੇ ਹਰ ਜ਼ਿਲ੍ਹੇ 'ਚ ਲਾਏ ਜਾਣਗੇ 3.50 ਲੱਖ ਬੂਟੇ: ਮੋਹਿੰਦਰ ਭਗਤ

  • Edited By Anmol Tagra,
  • Updated: 15 Aug, 2025 06:12 PM
Hoshiarpur
mohinder bhagat
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਇਕਬਾਲ ਸਿੰਘ ਘੁੰਮਣ): ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਸਮਾਗਮ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਮਨਪ੍ਰੀਤ ਕੌਰ ਸ਼ੀਮਾਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਕੈਬਨਿਟ ਮੰਤਰੀ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸੇ ਤਰ੍ਹਾਂ ਜਿਥੇ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ, ਟਰਾਈ ਸਾਈਕਲ ਅਤੇ ਵੀਲ੍ਹ ਚੇਅਰਾਂ ਸੌਂਪੀਆਂ ਉਥੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - 16 ਅਗਸਤ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਚੱਕਾ ਜਾਮ ਦਾ ਐਲਾਨ

ਇਸ ਦੌਰਾਨ ਜ਼ਿਲ੍ਹਾ ਪੁਲਸ, ਜ਼ਿਲ੍ਹਾ ਮਹਿਲਾ ਪੁਲਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ,  ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਮੁੱਖ ਮਹਿਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਸਭ ਤੋਂ ਵੱਧ ਪੜ੍ਹੇ-ਲਿਖੇ ਅਤੇ ਸੰਤਾਂ ਦੀ ਨਗਰੀ ਨਾਲ ਜਾਣੇ ਜਾਂਦੇ ਜ਼ਿਲ੍ਹੇ ਦੀ ਧਰਤੀ ’ਤੇ ਰਾਸ਼ਟਰੀ ਝਡਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਹਰੇਕ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਪੰਜਾਬ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ। ਇਨ੍ਹਾਂ ਵਿਚ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫ਼ਤ ਬਿਜਲੀ, ਈਜੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆਂ ਦੀ ਸਫ਼ਾਈ, ਟੇਲਾਂ ਤੱਕ ਪਾਣੀ ਪਹੁੰਚਾਉਣਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨੱਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ ਅਜਿਹੇ ਫੈਸਲੇ ਹਨ ਜਿਨ੍ਹਾਂ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਸੜਕ ਸੁਰੱਖਿਆ ਫੋਰਸ, ਫਰਿਸ਼ਤੇ ਸਕੀਮ, ਪੰਜਾਬ ਦੇ ਸਿੱਖਿਆ ਦੇ ਖੇਤਰ ‘ਚ ਪਹਿਲੇ ਨੰਬਰ ‘ਤੇ ਆਉਣ, ਬੇਰੁਜਗਾਰਾਂ ਨੂੰ 55 ਹਜ਼ਾਰ ਤੋਂ ਨੌਕਰੀਆਂ, ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ, ਡੋਰ ਸਟੈਪ ਸੇਵਾਵਾਂ ਅਤੇ ਹੋਰ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ, ਜਿਸ ਤਹਿਤ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਿੱਧੀ ਭਰਤੀ ਵਿਚ 13 ਫੀਸਦੀ ਰਾਖਵਾਂਕਰਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹੀਦੇ ਹੋਏ ਸੈਨਿਕਾਂ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ 1 ਕਰੋੜ ਰੁਪਏ ਐਕਸਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸ਼ਹੀਦ ਹੋਏ ਸੈਨਿਕਾਂ ਦੇ 30 ਪਰਿਵਾਰਾਂ ਨੂੰ ਇਹ ਗਰਾਂਟ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸੈਨਿਕ ਰੈਸਟ ਹਾਊਸ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਇਥੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੰਪਿਊਟਰ ਕੋਰਸਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਉਸਾਰੇ ਗਏ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਥਾਣਾ ਅਤੇ ਚੌਹਾਲ ਡੈਮ ਵਿਖੇ ਵਿਕਸਤ ਕੀਤੇ ਗਏ ਈਕੋ ਟੂਰਿਜ਼ਮ ਪ੍ਰੋਜੈਕਟ ਤੋਂ ਇਲਾਵਾ ਹੁਸ਼ਿਆਰਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਲੈਬੋਰਟਰੀ ਅਤੇ ਡਿਜੀਟਲ ਲਾਇਬ੍ਰੇਰੀ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।  

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ, ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ, ਡਾਇਰੈਕਟਰ ਟੂਰਿਜ਼ਮ ਡਾ. ਸੰਜੀਵ ਕੁਮਾਰ ਤਿਵਾੜੀ, ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਕਸ਼ੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਚੇਚੀ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਤਵੰਤ ਸਿੰਘ ਸਿਆਣ, ਜ਼ਿਲ੍ਹਾ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਹੁੰਦਲ, ਮਹਿਲਾ ਵਿੰਗ ਪ੍ਰਧਾਨ ਮਨਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ, ਐੱਸ.ਡੀ.ਐੱਮ. ਗੁਰਸਿਮਰਨਜੀਤ ਕੌਰ, ਐੱਸ.ਪੀ. ਨਵਨੀਤ ਕੌਰ ਗਿੱਲ, ਐੱਸ.ਪੀ. ਡਾ. ਮੁਕੇਸ਼, ਜ਼ਿਲ੍ਹਾ ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਪੀ.ਐੱਸ. ਘੁੰਮਣ, ਜਨਰਲ ਸਕੱਤਰ ਐਡਵੋਕੇਟ ਨਵਜਿੰਦਰ ਸਿੰਘ ਬੇਦੀ ਤੋਂ ਇਲਾਵਾ ਨਿਆਇਕ, ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ, ਸਕੂਲਾਂ, ਕਾਲਜਾਂ ਦੇ ਅਧਿਆਪਕ, ਵਿਦਿਆਰਥੀ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Punjab
  • Punjab Government
  • Mohinder Bhagat
  • Cabinet Minister

ਪੈਨ ਕਾਰਡ ਬਣਵਾਉਣ ਵਾਲਿਆਂ ਲਈ Alert! ਅਜੇ ਨਹੀਂ ਬਣੇਗਾ E-PAN, IT ਵਿਭਾਗ ਨੇ ਦਿੱਤਾ ਵੱਡਾ ਅਪਡੇਟ

NEXT STORY

Stories You May Like

  • village sarpanch arrested in thane district for accepting  7 5 lakh bribe
    ਠਾਣੇ ਜ਼ਿਲ੍ਹੇ 'ਚ 7.5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਪਿੰਡ ਦਾ ਸਰਪੰਚ ਗ੍ਰਿਫ਼ਤਾਰ
  • major mistake voter list photo shaheed bhagat singh appears against voter name
    ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ ਫੋਟੋ, ਸਾਬਕਾ MLA ਨੇ ਚੁੱਕੇ ਸਵਾਲ
  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • we will give 1 3 million rupees to every family
    'ਹਰ ਪਰਿਵਾਰ ਨੂੰ ਦਿਆਂਗੇ 13 ਲੱਖ ਰੁਪਏ', ਲੇਬਨਾਨ 'ਚ ਹਿਜ਼ਬੁੱਲਾ ਦਾ ਵੱਡਾ ਐਲਾਨ
  • one rupee  45 lakh  cyber fraud  police
    1 ਰੁਪਏ ਦੇ ਨੋਟ ਦੇ ਬਦਲੇ 45 ਲੱਖ ਰੁਪਏ..., ਲਾਲਚ 'ਚ ਆ ਕੇ ਗੁਆਏ 7.93 ਲੱਖ ਰੁਪਏ
  • a crucial meeting of the punjab cabinet will be held today at 2 pm
    ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਕਈ ਵੱਡੇ ਫੈਸਲੇ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • elon musk becomes a trillionaire again  wealth increases
    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +