ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੇ ਜੈਂਤੀਪੁਰ ਅਤੇ ਬਟਾਲਾ ਦੇ ਰਾਇਮਲ ਵਿਖੇ ਬੰਬ ਧਮਾਕਿਆਂ ਦੇ ਕੇਸ ਵਿੱਚ ਸ਼ਾਮਲ ਮੁੱਖ ਦੋਸ਼ੀ, ਜਿਸ ਦੀ ਪਛਾਣ ਮੋਹਿਤ ਵਜੋਂ ਹੋਈ ਹੈ, ਨੂੰ ਪੰਜਾਬ ਪੁਲਸ ਦੀਆਂ ਟੀਮਾਂ ਨੇ ਵੀਰਵਾਰ ਦੇਰ ਸ਼ਾਮ ਬਟਾਲਾ ‘ਚ ਹੋਏ ਪੁਲਸ ਮੁਕਾਬਲੇ ਦੌਰਾਨ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਮਾਰ ਮੁਕਾਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ
ਇਸ ਸਭ ਤੋਂ ਬਾਅਦ ਮੋਹਿਤ ਦੇ ਪਰਿਵਾਰ ਦਾ ਬਿਆਨ ਸਾਹਮਣੇ ਆਇਆ ਹੈ। ਮਾਪਿਆਂ ਨੇ ਕਿਹਾ ਕਿ ਉਨ੍ਹਾਂ ਦਾ ਪੁੱਤ ਗੁਰੂ ਘਰ ਨਾਲ ਜੁੜਿਆ ਹੋਇਆ ਸੀ ਅਤੇ ਗੁਰੂ ਘਰ ਸੇਵਾ ਕਰਦਾ ਸੀ। ਸਾਨੂੰ ਯਕੀਨ ਹੈ ਸਾਡਾ ਪੁੱਤ ਅਪਰਾਧ ਨਹੀਂ ਕਰ ਸਕਦਾ, ਪੁਲਸ ਵਲੋਂ ਨਾਜਾਇਜ਼ ਸਾਡੇ ਪੁੱਤ ਦਾ ਐਨਕਾਊਂਟਰ ਕੀਤਾ ਗਿਆ ਹੈ। ਮਾਪਿਆਂ ਨੇ ਕਿਹਾ ਕਿ ਇਕ ਮਹੀਨਾ ਹੀ ਕੰਮ ਦੇ ਜਾਂਦੇ ਹੋਇਆ ਸੀ ਅਤੇ ਰੋਜ਼ ਘਰ ਆਉਂਦਾ ਸੀ ਪਰ ਪਿਛਲੇ 2 ਦਿਨ ਤੋਂ ਘਰ ਨਹੀਂ ਆਇਆ ਜਿਸ ਤੋਂ ਬਾਅਦ ਬੀਤੀ ਰਾਤ ਖ਼ਬਰਾਂ ਤੋਂ ਪਤਾ ਲਗਾ ਕਿ ਸਾਡੇ ਪੁੱਤ ਦਾ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਤੱਕ 'ਡਰਾਈ ਡੇਅ' ਘੋਸ਼ਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਫ਼ਸਰਾਂ ਨਾਲ ਹਾਈ ਲੈਵਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਐਲਾਨ
NEXT STORY