ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰਨ ਵਾਲੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਹੁਣ ਟੀਮ ਸਿੱਧੂ ਦਾ ਹਿੱਸਾ ਬਣ ਗਏ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੁੱਖ ਰਣਨੀਤਿਕ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਖ਼ੁਦ ਨਿਯੁਕਤੀ ਪੱਤਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਸਰਟੀਫਿਕੇਟਾਂ ਨੂੰ ਲੈ ਕੇ ਨਵਾਂ ਫ਼ਰਮਾਨ ਜਾਰੀ
ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਪਰ ਮੁਸਤਫ਼ਾ ਨੇ ਕਿਹਾ ਸੀ ਕਿ ਉਹ ਕਿਸੇ ਵੀ ਸਿਆਸੀ ਅਹੁਦੇ 'ਤੇ ਕੰਮ ਨਹੀਂ ਕਰਨਾ ਚਾਹੁੰਦੇ ਅਤੇ ਇਸ ਲਈ ਉਹ ਇਸ ਅਹੁਦੇ ਨੂੰ ਵੀ ਸਵੀਕਾਰ ਨਹੀਂ ਕਰ ਸਕਦੇ ਪਰ ਹੁਣ ਨਵਜੋਤ ਸਿੱਧੂ ਵੱਲੋਂ ਦਿੱਤੇ ਗਏ ਉਕਤ ਅਹੁਦੇ ਨੂੰ ਸਵੀਕਾਰ ਕਰਦੇ ਹੋਏ ਮੁਹੰਮਦ ਮੁਸਤਫ਼ਾ ਸਿੱਧੂ ਟੀਮ 'ਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਮੰਡਰਾਉਣ ਲੱਗਾ ਇਸ ਭਿਆਨਕ ਬੀਮਾਰੀ ਦਾ ਖ਼ਤਰਾ, ਲੁਧਿਆਣਾ ਜ਼ਿਲ੍ਹੇ 'ਚ ਪਹਿਲੀ ਮੌਤ
ਇਹ ਵੀ ਦੱਸ ਦੇਈਏ ਕਿ ਕਿ ਨਵਜੋਤ ਸਿੱਧੂ ਵੱਲੋਂ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ, ਜਿਨ੍ਹਾਂ 'ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਟੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ।
ਇਹ ਵੀ ਪੜ੍ਹੋ : ਤਰਨਤਾਰਨ : 'ਆਪ' ਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਦੌਰਾਨ ਚੱਲੀ ਗੋਲੀ, ਤਣਾਅ ਪੂਰਨ ਹੋਇਆ ਮਾਹੌਲ
ਹੁਣ ਇਨ੍ਹਾਂ 'ਚੋਂ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਮਨ੍ਹਾਂ ਕਰ ਦਿੱਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਅਕਾਲੀ ਦਲ ਨੇ ਗੁਰੂਹਰਸਹਾਏ ਤੋਂ ਵਰਦੇਵ ਸਿੰਘ ਨੋਨੀ ਮਾਨ ਨੂੰ ਐਲਾਨਿਆ ਉਮੀਦਵਾਰ
NEXT STORY