ਅੰਮ੍ਰਿਤਸਰ : ਇੱਥੇ ਇੰਗਲੈਂਡ ਤੋਂ ਆਈ ਇਕ ਕੁੜੀ ਨਾਲ ਕੁੱਝ ਲੋਕਾਂ ਵੱਲੋਂ ਛੇੜਛਾੜ ਅਤੇ ਗੰਦੀ ਹਰਕਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਦੀ ਸ਼ਿਕਾਇਤ ਪੀੜਤ ਕੁੜੀ ਵੱਲੋਂ ਪੁਲਸ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੀੜਤ ਕੁੜੀ ਇੰਗਲੈਂਡ ਦੀ ਰਹਿਣ ਵਾਲੀ ਹੈ ਅਤੇ ਉਹ ਪੰਜਾਬ 'ਚ ਆਪਣੇ ਪਰਿਵਾਰ ਨੂੰ ਮਿਲਣ ਆਈ ਸੀ। ਜਦੋਂ ਉਹ ਇੱਥੇ ਇਕ ਰੇਸਤਰਾਂ 'ਚ ਖਾਣਾ ਖਾਣ ਲਈ ਗਈ ਤਾਂ ਕੁੱਝ ਲੋਕਾਂ ਨੇ ਉਸ ਨਾਲ ਛੇੜਖਾਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੇ ਸਰੀਰਕ ਸ਼ੋਸਣ ਦੀ ਗੱਲ ਵੀ ਕਹੀ ਗਈ, ਜਦੋਂ ਕੁੜੀ ਨੇ ਇਤਰਾਜ਼ ਜ਼ਾਹਰ ਕੀਤਾ ਤਾਂ ਉਕਤ ਨੌਜਵਾਨਾਂ ਨੇ ਕੁੜੀ ਨਾਲ ਝਗੜਾ ਕਰਦੇ ਹੋਏ ਉਸ ਦੇ ਕੱਪੜੇ ਤੱਕ ਫਾੜ੍ਹ ਦਿੱਤੇ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਗਈ, ਜਿਸ ਤੋਂ ਬਾਅਦ ਪੀੜਤ ਕੁੜੀ ਨੇ ਪੁਲਸ ਨੂੰ ਇਸ ਦੀ ਸ਼ਿਕਾਇਤ ਦਿੱਤੀ।
ਇਹ ਵੀ ਪੜ੍ਹੋ : ਪੈਟਰੋਲ ਦੀ ਬੋਤਲ ਲੈ ਟੈਂਕੀ 'ਤੇ ਚੜ੍ਹੀ ਜਨਾਨੀ ਨੇ ਉਡਾਏ ਪੁਲਸ ਦੇ ਹੋਸ਼, ਚੱਲਿਆ ਹਾਈ ਵੋਲਟੇਜ ਡਰਾਮਾ
ਪੁਲਸ ਨੇ ਇਸ ਸਬੰਧੀ ਮਾਮਲਾ ਤਾਂ ਦਰਜ ਕਰ ਲਿਆ ਪਰ ਉਕਤ ਲੋਕਾਂ ਦੀ ਗ੍ਰਿਫ਼ਤਾਰੀ ਨਹੀਂ ਕਰ ਸਕੀ। ਪੀੜਤ ਕੁੜੀ ਦਾ ਕਹਿਣਾ ਹੈ ਕਿ ਇਨਸਾਫ ਮਿਲਣ ਦੀ ਬਜਾਏ ਉਸ ਨੂੰ ਉਕਤ ਲੋਕਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਪੀੜਤਾ ਦਾ ਕਹਿਣਾ ਹੈ ਕਿ ਪੰਜਾਬ 'ਚ ਜਨਾਨੀਆਂ ਸੁਰੱਖਿਅਤ ਨਹੀਂ ਹਨ ਪਰ ਇਸ ਬਾਰੇ ਉਸ ਨੂੰ ਪਰਵਾਹ ਨਹੀਂ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 12 ਸਾਲ ਤੋਂ ਕਾਬਜ਼ ਕਿਸਾਨਾਂ ਨੂੰ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ
ਹੁਣ ਜਦੋਂ ਉਸ ਨਾਲ ਇਹ ਸਭ ਕੁੱਝ ਹੋਇਆ ਤਾਂ ਉਸ ਨੇ ਮਹਿਸੂਸ ਕੀਤਾ ਕਿ ਇੱਥੇ ਜਨਾਨੀਆਂ ਨਾਲ ਬਹੁਤ ਗਲਤ ਕੀਤਾ ਜਾ ਰਿਹਾ ਹੈ। ਪੀੜਤ ਕੁੜੀ ਨੇ ਕਿਹਾ ਕਿ ਜੇਕਰ ਪੁਲਸ ਨੇ ਕਾਰਵਾਈ ਨਾ ਕੀਤੀ ਤਾਂ ਉਹ ਬ੍ਰਿਟਿਸ਼ ਅੰਬੈਸੀ ਨੂੰ ਇਸ ਬਾਰੇ ਲਿਖੇਗੀ ਅਤੇ ਇਨਸਾਫ ਦੀ ਗੁਹਾਰ ਲਾਵੇਗੀ। ਫਿਲਹਾਲ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਉਕਤ ਲੋਕਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਿਸਾਨ ਜੱਥੇਬੰਦੀਆਂ ਦੀ 'ਬੈਠਕ' ਅੱਜ, ਖੇਤੀ ਕਾਨੂੰਨਾਂ ਖ਼ਿਲਾਫ਼ ਬਣਾਈ ਜਾਵੇਗੀ ਰਣਨੀਤੀ
ਇਸ ਵਿਦੇਸ਼ੀ ਕੁੜੀ ਨਾਲ ਛੇੜਛਾੜ ਦਾ ਮਾਮਲਾ ਸੁਰਖੀਆਂ 'ਚ ਹੈ ਪਰ ਕੁੜੀ ਨਾਲ ਅਜਿਹੀ ਹਰਕਤ ਕਰਨ ਵਾਲੇ ਲੋਕ ਸਿਆਸੀ ਨੇਤਾਵਾਂ ਦੇ ਕਰੀਬੀ ਦੱਸੇ ਜਾ ਰਹੇ ਹਨ ਅਤੇ ਇਨ੍ਹਾਂ 'ਚੋਂ ਕੁੱਝ ਨੌਜਵਾਨਾਂ ਦਾ ਰਿਕਾਰਡ ਸਮਾਜ 'ਚ ਠੀਕ ਨਹੀਂ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਕੁੜੀ ਨੂੰ ਕਦੋਂ ਤੱਕ ਇਨਸਾਫ ਮਿਲਦਾ ਹੈ।
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਹਾਕੀ ਖਿਡਾਰੀ ਸਮੇਤ ਮਾਂ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ
NEXT STORY