ਮੋਗਾ (ਆਜ਼ਾਦ) - ਔਰਤ ਨੇ ਆਪਣੇ ਹੀ ਪਿੰਡ ਦੇ ਇਕ ਵਿਅਕਤੀ 'ਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਛੇੜਛਾੜ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਥਾਣਾ ਸਦਰ ਮੋਗਾ ਵੱਲੋਂ ਪੀੜਤਾ ਦੀ ਸ਼ਿਕਾਇਤ 'ਤੇ ਵਿੱਕੀ ਸਿੰਘ ਨਿਵਾਸੀ ਪਿੰਡ ਸਲ੍ਹੀਣਾ ਖਿਲਾਫ ਛੇੜਛਾੜ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੀੜਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਜਦੋਂ ਉਹ ਗੋਹੇ ਦੀ ਬੱਠਲ ਭਰ ਕੇ ਬਾਹਰ ਸੁੱਟਣ ਲਈ ਗਈ ਤਾਂ ਦੋਸ਼ੀ ਉਸ ਦੇ ਮਗਰ ਆ ਗਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ, ਜਦੋਂ ਮੈਂ ਰੌਲਾ ਪਾਇਆ ਤਾਂ ਉਹ ਫਰਾਰ ਹੋ ਗਿਆ, ਜਿਸ 'ਤੇ ਅਸੀਂ ਪੁਲਸ ਨੂੰ ਸੂਚਨਾ ਦਿੱਤੀ। ਜਾਂਚ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਅੰਤਰਰਾਸ਼ਟਰੀ ਅਪੰਗਤਾ ਦਿਵਸ ਮੌਕੇ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਦਾ ਕੀਤਾ ਆਯੋਜਨ
NEXT STORY