ਭਵਾਨੀਗੜ੍ਹ (ਕਾਂਸਲ, ਵਿਕਾਸ)- ਸਥਾਨਕ ਸ਼ਹਿਰ ਨੇੜਲੇ ਇਕ ਪਿੰਡ ਵਿਚ ਇਕ ਨਬਾਲਿਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਇੱਕ ਭੂਤਰੇ ਹੋਏ ਪ੍ਰਵਾਸੀ ਆਸ਼ਿਕ ਦੀ ਪਿੰਡ ਵਾਸੀਆਂ ਵਲੋਂ ਕਥਿਤ ਤੌਰ ’ਤੇ ਛਿੱਤਰ ਪਰੇਡ ਕਰਨ ਤੋਂ ਬਾਅਦ ਮੂੰਹ ਕਾਲਾ ਕਰਕੇ ਤੇ ਗਲ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਪਿੰਡ ਵਿਚ ਘੁੰਮਾਇਆ ਗਿਆ ਤੇ ਫਿਰ ਪੁਲਸ ਹਵਾਲੇ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ।
ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਨ੍ਹਾਂ ਦੇ ਸਾਥੀ ਦੇ ਘਰ ਵਿਜੀਲੈਂਸ ਦੀ ਛਾਪੇਮਾਰੀ
ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੇੜਲੇ ਇਕ ਪਿੰਡ ਵਿਚ ਇਕ ਪ੍ਰਵਾਸੀ ਨੌਜਵਾਨ ਪਿੰਡ ਦੀ ਇਕ ਨਾਬਾਲਗ ਲੜਕੀ ਨੂੰ ਸਕੂਲ ਤੋਂ ਆਪਣੇ ਨਾਲ ਕਿਸੇ ਗੁਪਤ ਜਗ੍ਹਾ ਲੈ ਗਿਆ, ਜਿਸ ਦਾ ਪਤਾ ਲਗਦਿਆਂ ਹੀ ਪਿੰਡ ਵਾਸੀਆਂ ਨੇ ਉਕਤ ਨੂੰ ਕਾਬੂ ਕਰਕੇ ਉਸ ਦਾ ਮੂੰਹ ਕਾਲਾ ਕਰਕੇ ਉਸ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਉਸਨੂੰ ਪਿੰਡ ਵਿੱਚ ਘੁੰਮਾਇਆ ਤੇ ਉਸ ਦੀ ਖੂਬ ਛਿੱਤਰ ਪਰੇਡ ਕੀਤੀ ਗਈ। ਇਸ ਭੂਤਰੇ ਹੋਏ ਆਸ਼ਿਕ ਦੀ ਭੁਗਤ ਸਵਾਰਨ ਤੋਂ ਬਾਅਦ ਇਹ ਸਾਰੇ ਘਟਨਾਕ੍ਰਮ ਦੀ ਵੀਡਿਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੱਤੀ। ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਇਸ ਪ੍ਰਵਾਸੀ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ।
ਟਲਿਆ ਵੱਡਾ ਹਾਦਸਾ! ਲੋਹੇ ਦੀਆਂ ਰਾਡਾਂ ਲਾ ਕੇ ਐਕਸਪ੍ਰੈਸ ਟ੍ਰੇਨ ਨੂੰ ਪਲਟਾਉਣ ਦੀ ਸਾਜ਼ਿਸ਼ ਨਾਕਾਮ
ਇਸ ਸਬੰਧੀ ਸਥਾਨਕ ਥਾਣਾ ਮੁਖੀ ਸਬ ਇੰਸਪੈਕਟਰ ਗੁਰਨਾਮ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਉਕਤ ਨੌਜਵਾਨ ਨੂੰ ਪੁਲਸ ਹਵਾਲੇ ਕਰ ਦੇਣ ਤੇ ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਇਸ ਪ੍ਰਵਾਸੀ ਵਿਰੁੱਧ ਮਾਮਲਾ ਦਰਜ ਕਰ ਕੇ ਇਸ ਨੂੰ ਜੇਲ੍ਹ ਭੇਜ ਦਿੱਤਾ ਹੈ। ਜਦੋਂ ਉਨ੍ਹਾਂ ਤੋਂ ਵਾਇਰਲ ਹੋਈ ਵੀਡੀਓ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇੱਕ ਕੁਇੰਟਲ 32 ਕਿਲੋ ਭੁੱਕੀ ਤੇ ਕੈਂਟਰ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
NEXT STORY