ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਹੋਰ ਸਰਕਾਰੀ ਛੁੱਟੀ ਆ ਗਈ ਹੈ। ਦਰਅਸਲ 12 ਮਈ ਨੂੰ ਪੰਜਾਬ ਵਿਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 12 ਮਈ ਦਿਨ ਸੋਮਵਾਰ ਨੂੰ ਬੁੱਧ ਪੂਰਨਿਮਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ ਇਹ ਛੁੱਟੀ ਵੀ ਸ਼ਾਮਲ ਹੈ। ਸਰਕਾਰ ਦੀ ਨੋਟੀਫਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਸਾਲ ਵਿਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਹਾਲਾਂਕਿ ਇਥੇ ਸਾਫ਼ ਕਰ ਦਈਏ ਕਿ 12 ਮਈ ਨੂੰ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਮਹਿਲਾ ਦੇ ਕਤਲ ਮਾਮਲੇ 'ਚ B-Tech ਦਾ ਵਿਦਿਆਰਥੀ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
ਦੱਸਣਯੋਗ ਹੈ ਕਿ ਅਪ੍ਰੈਲ ਮਹੀਨੇ ਵਿਚ 7 ਗਜ਼ਟਿਡ ਛੁੱਟੀਆਂ ਆਈਆਂ ਸਨ ਜਦਕਿ ਮਈ ਦੇ ਮਹੀਨੇ ਵਿਚ ਸਿਰਫ਼ ਦੋ ਹੀ ਗਜ਼ਟਿਡ ਛੁੱਟੀਆਂ ਹਨ। ਪਹਿਲੀ ਛੁੱਟੀ 1 ਮਈ ਦਿਨ ਵੀਰਵਾਰ ਨੂੰ ਸੀ ਜਦਕਿ ਦੂਜੀ ਛੁੱਟੀ 30 ਮਈ ਨੂੰ ਹੈ, ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ।

ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਲਈ ਅਪ੍ਰੈਲ ਮਹੀਨਾ ਮੌਜਾਂ ਭਰਿਆ ਰਿਹਾ ਸੀ ਕਿਉਂਕਿ ਇਸ ਵਿਚ ਇਕ ਤੋਂ ਬਾਅਦ ਇਕ ਕਈ ਛੁੱਟੀਆਂ ਆਉਂਦੀਆਂ ਰਹੀਆਂ ਸਨ। ਇਸ ਮਹੀਨੇ ਪੰਜਾਬ ਵਿਚ ਕੁੱਲ੍ਹ 7 ਸਰਕਾਰੀ ਛੁੱਟੀਆਂ ਆਈਆਂ। ਹਾਲਾਂਕਿ ਇਸ ਵਿਚੋਂ ਕਈ ਛੁੱਟੀਆਂ ਐਤਵਾਰ ਨੂੰ ਵੀ ਆਈਆਂ। ਕਈ ਲੋਕਾਂ ਨੂੰ 18, 19 ਅਤੇ 20 ਅਪ੍ਰੈਲ ਨੂੰ ਲੰਮੇ ਵੀਕੈਂਡ ਦਾ ਫ਼ਾਇਦਾ ਲੈਣ ਦਾ ਮੌਕਾ ਵੀ ਮਿਲਿਆ।
ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਖ਼ਤ ਹੁਕਮ ਹੋ ਗਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਨੇ ਲੌਂਗੋਵਾਲ ਨੂੰ ਦਿੱਤਾ ਤੋਹਫ਼ਾ! 30 ਬੈੱਡਾਂ ਵਾਲੇ CHC ਦਾ ਰੱਖਿਆ ਨੀਂਹ ਪੱਥਰ
NEXT STORY