ਨੌਸ਼ਹਿਰਾ ਪੰਨੂਆਂ (ਬਲਦੇਵ) - ਪਿੰਡ ਚੰਬਲ ਵਿੱਚ ਦੋ ਪਰਿਵਾਰਾਂ ਵਿਚ ਪੈਸਿਆਂ ਵਿਚ ਲੈਣ-ਦੇਣ ਦੇ ਕਾਰਜ ਦੂਜੀ ਧਿਰ ਵਲੋਂ ਚਲਾਈਆਂ ਗੋਲੀਆਂ ਵਿੱਚ ਪਿਓ-ਪੁੱਤ ਸਮੇਤ ਚਾਰ ਮੈਂਬਰ ਜ਼ਖਮੀ ਹੋ ਗਏ। 6-7 ਗੋਲੀਆਂ ਚਲਾਉਣ ਮਗਰੋਂ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮੰਨਾ ਪੁੱਤਰ ਰਣਜੀਤ ਸਿੰਘ ਵਾਸੀ ਚੰਬਲ ਨੇ ਸਵਿੰਦਰ ਸਿੰਘ ਪੁੱਤਰ ਭਜਨ ਸਿੰਘ ਨੂੰ ਤਿੰਨ ਲੱਖ ਛੱਬੀ ਹਜ਼ਾਰ ਰੁਪਏ ਵਿਆਜ਼ ’ਤੇ ਦਿੱਤੇ ਸਨ, ਜਿਸ ਨੂੰ ਵਿਆਜ਼ ਸਮੇਤ ਸਵਿੰਦਰ ਸਿੰਘ ਵਲੋਂ ਵਾਪਸ ਕੀਤਾ ਜਾ ਚੁੱਕਾ ਹੈ। ਕੁਝ ਦਿਨ ਪਹਿਲਾਂ ਵੀ ਇਨ੍ਹਾਂ ਵਿਚਕਾਰ ਝਗਡ਼ਾ ਹੋਇਆ ਸੀ, ਸਮੂਹ ਪੰਚਾਇਤ ਮੈਂਬਰਾਂ ਅਤੇ ਸਰਪੰਚ ਨੇ ਦੋਵਾਂ ਧਿਰਾਂ ਦਾ ਫ਼ੈਸਲਾ ਕਰਵਾ ਦਿੱਤਾ ਸੀ।
ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਬੇਬਾਕ ਬੋਲ, ਕਿਹਾ ‘ਮੈਨੂੰ ਲੋਕਾਂ ਦਾ ਸਾਥ ਚਾਹੀਦਾ, ਸੁਰੱਖਿਆ ਲਈ ਗੰਨਮੈਨ ਨਹੀਂ’
23 ਸਤੰਬਰ ਨੂੰ ਸਾਢੇ ਸੱਤ ਵਜੇ ਮਨਪ੍ਰੀਤ ਸਿੰਘ ਮੰਨਾ ਪੁੱਤਰ ਰਣਜੀਤ ਸਿੰਘ ਆਪਣੇ ਭਰਾ ਗੁਰਪ੍ਰੀਤ ਸਿੰਘ ਅਤੇ ਭੂਆ ਤੇ ਦਾਦੀ ਸਮੇਤ 6-7 ਅਣਪਛਾਤੇ ਵਿਅਕਤੀਆਂ ਨਾਲ ਲੈ ਕੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਸਵਿੰਦਰ ਸਿੰਘ ਦੇ ਘਰ ਜਾ ਕੇ ਹਮਲਾ ਕਰ ਦਿੱਤਾ, ਜਿਸ ਵਿਚ ਸਵਿੰਦਰ ਸਿੰਘ ਪੁੱਤਰ ਭਜਨ ਸਿੰਘ, ਨਸੀਬ ਸਿੰਘ ਪੁੱਤਰ ਸਵਿੰਦਰ ਸਿੰਘ, ਕੁਲਵਿੰਦਰ ਕੌਰ ਅਤੇ ਰਾਜਬੀਰ ਕੌਰ, ਜਿਨ੍ਹਾਂ ਦੇ ਇਕ-ਇਕ ਗੋਲੀ ਲੱਗੀ ਜ਼ਖਮੀ ਹੋ ਗਏ।
ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ
ਨਸੀਬ ਸਿੰਘ ਦੇ ਜ਼ਿਆਦਾ ਗੋਲੀ ਲੱਗਣ ਨਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ। ਬਾਕੀਆਂ ਨੂੰ ਕੈਰੋਂ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਸੰਬੰਧੀ ਜਦੋਂ ਐੱਸ.ਐੱਚ.ਓ ਸਰਹਾਲੀ ਹਰਸ਼ਾ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਝਗੜੇ ਸਬੰਧੀ ਸ਼ਿਕਾਇਤ ਆਈ ਹੈ, ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ। ਦੋਸ਼ੀਆਂ ਦੇ ਘਰ ਛਾਪੇਮਾਰੀ ਕੀਤੀ ਗਈ ਹੈ ਪਰ ਘਰ ਦੇ ਦਰਵਾਜ਼ੇ ਬੰਦ ਕਰ ਕੇ ਘਰੋਂ ਦੌੜ ਚੁੱਕੇ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕੈਪਟਨ ਦੇ ਬੇਹੱਦ ਖਾਸ ਨੌਕਰਸ਼ਾਹਾਂ ਦੇ ਅਸਤੀਫੇ ਸ਼ੁਰੂ
ਪੰਜਾਬ ਨੂੰ ਇੱਕ ਮਜਬੂਤ ਖ਼ੇਤਰੀ ਪਾਰਟੀ ਹੀ ਬਿਹਤਰ ਤੀਜਾ ਬਦਲ ਦੇ ਸਕਦੀ ਹੈ: ਢੀਂਡਸਾ
NEXT STORY