ਜਲੰਧਰ (ਸੋਨੂੰ)— ਇਥੋਂ ਦੇ ਸ਼ਕਤੀ ਨਗਰ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਦੇ ਕੋਲ ਮਨੀ ਐਕਸਚੇਂਜਰ ਦਫਤਰ 'ਚ ਕੰਮ ਕਰਨ ਵਾਲੇ ਨੌਜਵਾਨ ਤੋਂ ਲੁਟੇਰਿਆਂ ਨੇ 1.35 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਲੁਟੇਰੇ ਨੇ ਦਫਤਰ ਦੇ ਅੰਦਰ ਦਾਖਲ ਹੋ ਕੇ ਨੌਜਵਾਨ ਦੀਆਂ ਅੱਖਾਂ 'ਚ ਮਿਰਚਾਂ ਪਾਈਆਂ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਨੀ ਐਕਸਚੇਂਜਰ ਦੇ ਵਰਕਰ ਮੋਹਿਤ ਕੁਮਾਰ ਦੇਵ ਨੇ ਦੱਸਿਆ ਕਿ ਸਵੇਰੇ ਜਦੋਂ ਉਸ ਨੇ ਦਫਤਰ ਖੋਲ੍ਹਿਆ ਹੀ ਸੀ ਕਿ ਇਕ ਨੌਜਵਾਨ ਅੰਦਰ ਆ ਗਿਆ। ਉਸ ਨੇ ਆਉਂਦੇ ਹੀ ਅੱਖਾਂ 'ਚ ਮਿਰਚਾਂ ਪਾ ਦਿੱਤੀਆਂ ਅਤੇ ਪੈਸੇ ਲੁੱਟ ਕੇ ਫਰਾਰ ਹੋ ਗਏ। ਉਥੇ ਹੀ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਪੁਲਸ ਵੱਲੋਂ ਵਾਰਦਾਤ ਨੂੰ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ 'ਤੇ ਜਾਣੋ ਕੀ ਬੋਲੇ ਜਾਖੜ
NEXT STORY