ਮੋਹਾਲੀ (ਸੰਦੀਪ) : ਕਰੋੜਾਂ ਰੁਪਏ ਦੇ ਘਪਲੇ 'ਚ ਗਮਾਡਾ ਦੇ ਸਾਬਕਾ ਚੀਫ਼ ਇੰਜੀਨੀਅਰ ਸੁਰਿੰਦਰਪਾਲ ਸਿੰਘ ਉਰਫ਼ ਪਹਿਲਵਾਨ ਖ਼ਿਲਾਫ਼ ਵਿਜੀਲੈਂਸ ਵਲੋਂ ਦਰਜ ਐੱਫ. ਆਈ. ਆਰ. ਤੋਂ ਬਾਅਦ ਹੁਣ ਈ. ਡੀ. ਵਲੋਂ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਜਾਵੇਗਾ। ਈ. ਡੀ. ਸਿਰਫ ਪਹਿਲਵਾਨ ਦੇ ਖ਼ਿਲਾਫ਼ ਹੀ ਨਹੀਂ, ਸਗੋਂ ਕਈ ਕੰਪਨੀਆਂ ਦੇ ਡਾਇਰੈਕਟਰਾਂ ਖ਼ਿਲਾਫ਼ ਵੀ ਮਾਮਲਾ ਦਰਜ ਕਰੇਗੀ। ਵਿਜੀਲੈਂਸ ਤੋਂ ਬਾਅਦ ਈ. ਡੀ. ਨੇ ਪਹਿਲਵਾਨ ਅਤੇ ਉਸ ਦੀ ਪਤਨੀ ਖ਼ਿਲਾਫ਼ ਮੋਹਾਲੀ ਅਦਾਲਤ ਵਿਚ ਕੇਸ ਦਾਇਰ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ, 23 ਦਸੰਬਰ ਤੱਕ ਕਰਨਾ ਪਵੇਗਾ ਇਹ ਕੰਮ
ਇਸ ਮਾਮਲੇ ਦੀ ਸੁਣਵਾਈ 19 ਜਨਵਰੀ 2024 ਤੋਂ ਸ਼ੁਰੂ ਹੋਵੇਗੀ। ਈ. ਡੀ. ਦੀ ਜਾਂਚ ’ਚ ਸਾਹਮਣੇ ਆਇਆ ਸੀ ਕਿ ਸਾਬਕਾ ਚੀਫ ਇੰਜੀਨੀਅਰ ਪਹਿਲਵਾਨ ਨੇ ਆਪਣੀ ਪਤਨੀ ਦੇ ਨਾਂ ’ਤੇ ਬਣੀਆਂ ਕੰਪਨੀਆਂ ਨੂੰ ਕਰੋੜਾਂ ਰੁਪਏ ਦੇ ਟੈਂਡਰ ਅਲਾਟ ਕੀਤੇ ਸਨ। ਦੱਸਣਯੋਗ ਹੈ ਕਿ ਪਹਿਲਵਾਨ ਨੇ ਗਮਾਡਾ ਵਿਚ ਤਾਇਨਾਤੀ ਦੌਰਾਨ 1030 ਕਰੋੜ ਰੁਪਏ ਦੇ 200 ਪ੍ਰਾਜੈਕਟ ਅਲਾਟ ਕੀਤੇ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਰਜਿਸਟਰੀ ਕਰਾਉਣੀ ਹੋਵੇਗੀ ਸੌਖੀ, ਪਾਸਪੋਰਟ ਦੀ ਤਰਜ਼ 'ਤੇ ਹੋਵੇਗਾ ਸਾਰਾ ਕੰਮ
ਈ. ਡੀ. ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਪਹਿਲਵਾਨ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਧੋਖਾਦੇਹੀ ਅਤੇ ਭ੍ਰਿਸ਼ਟਾਚਾਰ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਪਹਿਲਵਾਨ ਨੇ ਗਮਾਡਾ ਦਾ ਡਵੀਜ਼ਨਲ ਇੰਜੀਨੀਅਰ ਹੁੰਦਿਆਂ 1030 ਕਰੋੜ ਰੁਪਏ ਦੇ 200 ਪ੍ਰਾਜੈਕਟ ਅਲਾਟ ਕੀਤੇ ਸਨ। ਇਨ੍ਹਾਂ ਵਿਚੋਂ 230 ਕਰੋੜ ਰੁਪਏ ਦੇ ਪ੍ਰਾਜੈਕਟ ਸਿਰਫ਼ ਇਕ ਕੰਪਨੀ ਨੂੰ ਅਲਾਟ ਕੀਤੇ ਗਏ ਸਨ। ਇਹ ਇਕ ਪ੍ਰਾਈਵੇਟ ਲਿਮਟਿਡ ਕੰਪਨੀ ਸੀ, ਜਿਸ ਵਿਚ ਪਹਿਲਵਾਨ ਦਾ ਇਕ ਰਿਸ਼ਤੇਦਾਰ ਡਾਇਰੈਕਟਰ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਸਵਾਰੀਆਂ ਨਾਲ ਭਰਿਆ ਆਟੋ ਪਲਟਿਆ, ਇਕ ਨੇ ਮੌਕੇ 'ਤੇ ਹੀ ਤੋੜਿਆ ਦਮ
NEXT STORY