ਜਲੰਧਰ- ਮਨੀ ਲਾਂਡਰਿੰਗ ਮਾਮਲੇ ਵਿੱਚ ਸਪੈਸ਼ਲ ਕੋਰਟ (ਸੈਸ਼ਨ ਜੱਜ ਨਿਰਭੈ ਸਿੰਘ ਗਿੱਲ) ਨੇ ਹੈਰੋਇਨ ਤਸਕਰ ਮਹਾਵੀਰ ਸਿੰਘ ਨੂੰ 4 ਸਾਲ ਦੀ ਕੈਦ ਅਤੇ 20 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ 'ਤੇ ਇਕ ਮਹੀਨੇ ਦੀ ਹੋਰ ਕੈਦ ਕੱਟਣੀ ਪਵੇਗੀ। ਮਨੀ ਲਾਂਡਰਿੰਗ ਮਾਮਲੇ 'ਚ ਸੂਬੇ 'ਚ ਇਹ ਪਹਿਲੀ ਸਜ਼ਾ ਹੈ।
ਈ. ਡੀ. ਦੇ ਵਕੀਲ ਅਜੈ ਪਠਾਨੀਆ ਨੇ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਦੋਸ਼ੀ ਮਹਾਵੀਰ ਦੀ ਕਰੀਬ 6.5 ਏਕੜ ਖੇਤੀ ਜ਼ਮੀਨ ਨੂੰ ਜ਼ਬਤ ਕਰਨ ਦਾ ਹੁਕਮ ਦਿੱਤਾ ਹੈ ਕਿਉਂਕਿ ਇਹ ਪ੍ਰੋਸੀਡਸ ਆਫ਼ ਕ੍ਰਾਈਮ (ਅਪਰਾਧ ਦੀ ਕਮਾਈ) ਤੋਂ ਖ਼ਰੀਦੀ ਗਈ ਸੀ। ਤਰਨਤਾਰਨ ਦੇ ਪਿੰਡ ਧੁੰਨ ਦੇ ਮਹਾਵੀਰ ਸਿੰਘ ਨੂੰ ਤਰਨਤਾਰਨ ਪੁਲਸ ਨੇ 25 ਅਪ੍ਰੈਲ 2008 ਨੂੰ ਇਕ ਕਾਰ 'ਚ ਸਵਾਰ ਹੋ ਕੇ 15 ਕਿਲੋ ਹੈਰੋਇਨ ਸਮੇਤ ਆਪਣੇ ਸਾਥੀ ਸਮੇਤ ਕਾਬੂ ਕੀਤਾ ਸੀ। ਉਸ ਕੋਲੋਂ ਇਕ ਰਿਵਾਲਵਰ ਅਤੇ 5 ਕਾਰਤੂਸ ਬਰਾਮਦ ਹੋਏ ਸਨ। ਪੁਲਸ ਜਾਂਚ 'ਚ ਸਾਹਮਣੇ ਆਇਆ ਕਿ ਮਹਾਵੀਰ ਹੈਰੋਇਨ ਦਾ ਵੱਡਾ ਸੌਦਾਗਰ ਹੈ। ਉਸ ਦੀਆਂ ਤਾਰਾਂ ਸਰਹੱਦ ਤੋਂ ਚੱਲ ਰਹੇ ਡਰੱਗ ਰੈਕੇਟ ਨਾਲ ਜੁੜੀਆਂ ਹੋਈਆਂ ਹਨ। ਉਸ ਨੂੰ ਇਕ ਕਿਲੋ ਹੈਰੋਇਨ ਦੀ ਡਿਲਿਵਰੀ ਦੇ 25 ਹਜ਼ਾਰ ਰੁਪਏ ਮਿਲਦੇ ਸਨ। ਉਹ ਦਸੰਬਰ 2007 ਤੋਂ ਨੈੱਟਵਰਕ ਨਾਲ ਜੁੜਿਆ ਹੋਇਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਭਾਰੀ ਮੀਂਹ ਮਗਰੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ
ਜਾਂਚ 'ਚ ਇਹ ਗੱਲ ਵੀ ਸਾਹਮਣੇ ਆਈ ਸੀ ਮਹਾਵੀਰ ਨੇ ਆਪਣੀ ਨਸ਼ੇ ਦੀ ਕਮਾਈ ਨਾਲ ਜਾਇਦਾਦ ਖ਼ਰੀਦੀ ਸੀ ਅਤੇ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਿਹਾ ਸੀ। ਮਾਮਲੇ ਦਾ ਨੋਟਿਸ ਲੈਂਦਿਆਂ ਈ. ਡੀ. ਨੇ 2009 ਵਿੱਚ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ। ਈ. ਡੀ. ਨੇ ਇਸ ਮਾਮਲੇ 'ਚ ਕਰੀਬ 6.5 ਏਕੜ ਜ਼ਮੀਨ ਕੁਰਕ ਕੀਤੀ ਸੀ ਅਤੇ ਆਪਣਾ ਬੋਰਡ ਲਗਾਇਆ ਸੀ। ਈ. ਡੀ. ਨੇ ਆਪਣੀ ਜਾਂਚ ਪੂਰੀ ਕੀਤੀ ਅਤੇ 2017 ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਮਾਮਲੇ ਦੀ ਸੁਣਵਾਈ ਦੌਰਾਨ ਈ. ਡੀ. ਵੱਲੋਂ ਇਕੱਠੇ ਕੀਤੇ ਸਬੂਤ ਅਦਾਲਤ ਵਿੱਚ ਪੇਸ਼ ਕੀਤੇ ਗਏ ਸਨ। ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਮਹਾਵੀਰ ਨੂੰ ਮਨੀ ਲਾਂਡਰਿੰਗ ਐਕਟ 'ਚ ਦੋਸ਼ੀ ਠਹਿਰਾਉਂਦਿਆਂ 4 ਸਾਲ ਦੀ ਕੈਦ ਅਤੇ 20 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ- ਅਮਰੀਕਾ ਦੇ ਸੁਫ਼ਨੇ ਵਿਖਾ ਕੀਤੀ 31 ਲੱਖ ਦੀ ਠੱਗੀ, ਖੁੱਲ੍ਹੇ ਭੇਤ ਨੇ ਪਰਿਵਾਰ ਦੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਕੁਦਰਤ ਦੇ ਰੰਗ : ਗਰਮੀ ਦੇ ਮੌਸਮ ’ਚ ਗੜ੍ਹੇਮਾਰੀ, ਸੁਹਾਵਣੇ ਮੌਸਮ ’ਚ ਗੁਰੂ ਨਗਰੀ ਦੇ ਵਾਸੀਆਂ ਨੇ ਮਾਣਿਆ ਆਨੰਦ
NEXT STORY