ਮੋਹਾਲੀ (ਨਿਆਮੀਆਂ) : ਜ਼ਿਲੇ 'ਚ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਬਲਾਕ ਪੱਧਰ 'ਤੇ ਮੋਨੀਟਰਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ ਤੇ ਇਨ੍ਹਾਂ ਟੀਮਾਂ ਦੇ ਓਵਰਆਲ ਇੰਚਾਰਜ ਸਬੰਧਿਤ ਐੱਸ. ਡੀ. ਐੱਮ. ਹੋਣਗੇ। ਇਸ ਗੱਲ ਦੀ ਜਾਣਕਾਰੀ ਡੀ. ਸੀ. ਗੁਰਪ੍ਰੀਤ ਕੌਰ ਸਪਰਾ ਨੇ ਦਿੰਦਿਆਂ ਦੱਸਿਆ ਕਿ ਜ਼ਿਲੇ 'ਚ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲੇ ਕਿਸਾਨਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਪਿੰਡ ਪੱਧਰ 'ਤੇ ਨੋਡਲ ਅਫਸਰ ਵੀ ਨਿਯੁਕਤ ਕੀਤੇ ਜਾ ਚੁੱਕੇ ਹਨ ਤੇ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਾਉਣ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਸਪਰਾ ਨੇ ਦੱਸਿਆ ਕਿ ਡੇਰਾਬੱਸੀ ਬਲਾਕ ਦੀ ਟੀਮ 'ਚ 'ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ' ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਚਾਹਲ, ਖੇਤੀਬਾੜੀ ਵਿਭਾਗ ਵਲੋਂ ਬਲਾਕ ਖੇਤੀਬਾੜੀ ਅਫਸਰ ਬਲਦੇਵ ਸਿੰਘ, ਪੁਲਸ ਵਿਭਾਗ ਵਲੋਂ ਇੰਸਪੈਕਟਰ ਮਹਿੰਦਰ ਸਿੰਘ ਅਤੇ ਹੋਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਸਾਵਧਾਨ! 'ਕੌਨ ਬਨੇਗਾ ਕਰੋੜਪਤੀ' ਦੇ ਨਾਂ ਦੀ ਕਾਲ ਕਰ ਸਕਦੀ ਹੈ ਤੁਹਾਨੂੰ ਕੰਗਾਲ
NEXT STORY