ਫਰੀਦਕੋਟ, (ਹਾਲੀ)- ਸਿਹਤ ਵਿਭਾਗ ਦੀ ਟੀਮ ਵੱਲੋਂ ਆਗਮਨ ਪੁਰਬ 'ਤੇ ਦੌਰਾ ਕਰ ਕੇ ਜਨਤਕ ਥਾਵਾਂ 'ਤੇ ਤੰਬਾਕੂ ਦਾ ਸੇਵਨ ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਸ਼ੁੱਧਤਾ ਦਾ ਨਿਰੀਖਣ ਕੀਤਾ ਗਿਆ।
ਇਸ ਟੀਮ 'ਚ ਸਿਹਤ ਸੁਪਰਵਾਈਜ਼ਰ ਛਿੰਦਰਪਾਲ ਸਿੰਘ, ਸਿਹਤ ਸੁਪਰਵਾਈਜ਼ਰ ਅਮਰੀਕ ਸਿੰਘ, ਗੁਰਸ਼ਵਿੰਦਰ ਸਿੰਘ, ਗੁਰਮੀਤ ਸਿੰਘ, ਵਰਿੰਦਰਪਾਲ ਸਿੰਘ ਤੇ ਮਨਦੀਪ ਸਿੰਘ ਸ਼ਾਮਿਲ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਟੀਮ ਮੈਂਬਰਾਂ ਨੇ ਦੱਸਿਆ ਕਿ ਕੋਟਪਾ ਐਕਟ ਅਧੀਨ ਕਿਸੇ ਜਨਤਕ ਸਥਾਨ 'ਤੇ ਸਿਗਰਟਨੋਸ਼ੀ ਕਰਨਾ ਸਜ਼ਾਯੋਗ ਅਪਰਾਧ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰ 18 ਸਾਲਾਂ ਤੋਂ ਘੱਟ ਕਿਸੇ ਵਿਅਕਤੀ ਨੂੰ ਸਿਗਰਟ ਤੇ ਬੀੜੀ ਨਾ ਵੇਚਣ।
ਉਨ੍ਹਾਂ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਮੂੰਹ, ਗਲੇ ਤੇ ਫੇਫੜਿਆਂ ਦਾ ਕੈਂਸਰ ਵਰਗੀਆਂ ਨਾ ਮੁਰਾਦ ਬੀਮਾਰੀਆਂ ਹੋ ਜਾਂਦੀਆਂ ਹਨ। ਤੰਬਾਕੂ ਦਾ ਸੇਵਨ ਕਰਨ ਵਾਲੇ ਵਿਅਕਤੀ ਦੇ ਨਾਲ-ਨਾਲ ਉਸ ਦੇ ਨਜ਼ਦੀਕ ਬੈਠੇ ਵਿਅਕਤੀ ਨੂੰ ਉਨ੍ਹਾਂ ਹੀ ਖਤਰਾ ਹੁੰਦਾ ਹੈ। ਇਸ ਦੇ ਨਾਲ ਹੀ ਖਾਣ-ਪੀਣ ਦੀਆਂ ਵਸਤਾਂ ਦੀ ਸ਼ੁੱਧਤਾ ਦੀ ਜਾਂਚ ਕੀਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਉਹ ਸਾਫ-ਸਫ਼ਾਈ ਅਤੇ ਸ਼ੁੱਧਤਾ ਬਣਾਈ ਰੱਖਣ।
ਵਿਅਕਤੀ ਤੋਂ ਨਕਦੀ ਖੋਹ ਕੇ ਲੁਟੇਰੇ ਫਰਾਰ
NEXT STORY