ਮੋਹਾਲੀ (ਨਿਆਮੀਆਂ, ਪਰਦੀਪ) : ਕੋਰੋਨਾ ਵਾਇਰਸ ਤੋਂ ਬਾਅਦ ਹੁਣ ਮੰਕੀਪਾਕਸ ਨੇ ਹਰ ਪਾਸੇ ਦਹਿਸ਼ਤ ਪਾਈ ਹੋਈ ਹੈ। ਪੰਜਾਬ 'ਚ ਵੀ ਮੰਕੀਪਾਕਸ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਇਕ ਨਿੱਜੀ ਸਕੂਲ 'ਚ ਮੰਕੀਪਾਕਸ ਦਾ ਕੇਸ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਇੱਥੇ ਪੜ੍ਹਦੇ ਬੱਚਿਆਂ ਦੇ ਮਾਪਿਆਂ ’ਚ ਦਹਿਸ਼ਤ ਫੈਲ ਗਈ ਹੈ। ਇਸ ਸਬੰਧੀ ਸਕੂਲ ਪ੍ਰਸ਼ਾਸਨ ਵੱਲੋਂ ਕੁੱਝ ਜਮਾਤਾਂ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪਹਿਲਾਂ ਵਾਂਗ ਹੀ ਸਕੂਲਾਂ 'ਚ ਬੁਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਗੈਂਗਸਟਰਾਂ ਦੇ ਐਨਕਾਊਂਟਰ ਬਾਰੇ ਪੰਜਾਬ DGP ਦੇ ਵੱਡੇ ਖ਼ੁਲਾਸੇ, ਮੀਡੀਆ ਨੂੰ ਦਿੱਤੀ ਇਹ ਜਾਣਕਾਰੀ
ਇਕ ਹੋਰ ਦਿਲਚਸਪ ਗੱਲ ਇਹ ਹੈ ਕਿ ਸਕੂਲ ਵੱਲੋਂ ਮਾਪਿਆਂ ਨੂੰ ਸੁਨੇਹਾ ਭੇਜਿਆ ਗਿਆ ਹੈ ਕਿ ਚੌਥੀ ਜਮਾਤ ਦੇ ਐੱਨ. ਸੈਕਸ਼ਨ 'ਚ ਮੰਕੀਪਾਕਸ ਦੀ ਬੀਮਾਰੀ ਤੋਂ ਪੀੜਤ ਬੱਚੇ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਲਈ ਇਸ ਕਲਾਸ ਦੀ ਆਨਲਾਈਨ ਪੜ੍ਹਾਈ ਕਰਵਾਈ ਜਾਵੇਗੀ। ਇਹ ਹੁਕਮ 23 ਜੁਲਾਈ ਤੱਕ ਲਾਗੂ ਰਹਿਣਗੇ। ਇਹ ਵੀ ਕਿਹਾ ਗਿਆ ਹੈ ਕਿ ਆਨਲਾਈਨ ਕਲਾਸਾਂ ਲੈਣ ਵਾਲੇ ਵਿਦਿਆਰਥੀਆਂ ’ਤੇ ਸਿਰਫ਼ ਆਮ ਸਮਾਂ ਸਾਰਣੀ ਹੀ ਲਾਗੂ ਹੋਵੇਗੀ।
ਇਹ ਵੀ ਪੜ੍ਹੋ : Orange Alert : ਪੰਜਾਬ 'ਚ ਲਗਾਤਾਰ ਪੈ ਰਿਹਾ ਭਾਰੀ ਮੀਂਹ, ਤਸਵੀਰਾਂ 'ਚ ਦੇਖੋ ਵੱਖ-ਵੱਖ ਜ਼ਿਲ੍ਹਿਆਂ ਦੇ ਤਾਜ਼ਾ ਹਾਲਾਤ
ਇਸ ਦੇ ਨਾਲ ਹੀ ਮਾਪਿਆਂ ਨੂੰ ਜ਼ੋਰ ਦੇ ਕੇ ਕਿਹਾ ਗਿਆ ਹੈ ਕਿ ਇਹ ਸੰਦੇਸ਼ ਕਿਸੇ ਵੀ ਸੋਸ਼ਲ ਮੀਡੀਆ ’ਤੇ ਨਾ ਪਹੁੰਚਾਇਆ ਜਾਵੇ। ਇਸ ਸਬੰਧੀ ਜਦੋਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਇਕ ਨਿੱਜੀ ਸਕੂਲ 'ਚ ਕੁੱਝ ਬੱਚਿਆਂ ਵਿਚ ਮੰਕੀਪਾਕਸ ਦੇ ਲੱਛਣ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ 4-5 ਬੱਚਿਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ ਇਕ ਦਾ ਨਤੀਜਾ ਪਾਜ਼ੇਟਿਵ ਆਇਆ ਹੈ ਅਤੇ ਬਾਕੀਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਜਿਹਾ ਕੋਈ ਸੁਨੇਹਾ ਨਹੀਂ ਆਇਆ ਕਿ ਜੇਕਰ ਮੰਕੀਪਾਕਸ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਕੂਲ ਬੰਦ ਕਰ ਦਿੱਤੇ ਜਾਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਸੁਣਵਾਈ ਅੱਜ, ਦੋ ਜੱਜ ਖ਼ੁਦ ਨੂੰ ਕੇਸ ਤੋਂ ਕਰ ਚੁੱਕੇ ਨੇ ਵੱਖ
NEXT STORY