ਚੰਡੀਗੜ੍ਹ/ਮੋਹਾਲੀ (ਰਮਨਜੀਤ, ਨਿਆਮੀਆਂ) : ਮੀਡੀਆ 'ਚ ਛਪੀ ਇਕ ਖ਼ਬਰ ਨੂੰ ਸਿਰੇ ਤੋਂ ਨਕਾਰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਮਹਾਮਾਰੀ ਵਿਗਿਆਨੀ ਡਾ. ਹਰਮਨਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਮੋਹਾਲੀ ’ਚ ਹਾਲੇ ਤੱਕ ਮੌਂਕੀਪਾਕਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਜ਼ਿਕਰਯੋਗ ਹੈ ਕਿ ਖ਼ਬਰਾਂ 'ਚ ਕਿਹਾ ਗਿਆ ਸੀ ਕਿ ਸ਼ਹਿਰ ਦੇ ਇਕ ਸਕੂਲ ਦੇ ਵਿਦਿਆਰਥੀਆਂ 'ਚ ਮੌਂਕੀਪਾਕਸ ਦੇ ਕੁੱਝ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਖ਼ਬਰ ਪੂਰੀ ਤਰਾਂ ਬੇ-ਬੁਨਿਆਦ ਅਤੇ ਤੱਥਾਂ ਤੋਂ ਸੱਖਣੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਬਲਾਕ ਰਹਿਣਗੇ ਹਾਈਵੇਅ, ਜਾਣੋ ਕਾਰਨ
ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਿਤ ਸਕੂਲ ਦੇ ਤਿੰਨ ਵਿਦਿਆਰਥੀਆਂ 'ਚ ਹੱਥ-ਪੈਰ ਅਤੇ ਮੂੰਹ ਦੀ ਬੀਮਾਰੀ ਨਾਲ ਸਬੰਧਿਤ ਕੁੱਝ ਲੱਛਣ ਸਨ, ਜਿਨ੍ਹਾਂ ਦੇ ਸੈਂਪਲ ਲੈ ਕੇ ਜਾਂਚ ਲਈ ਲੈਬ 'ਚ ਭੇਜੇ ਗਏ ਸਨ। ਇਕ ਸੈਂਪਲ ਦੀ ਰਿਪੋਰਟ ਅਨੁਸਾਰ ਇਕ ਵਿਦਿਆਰਥੀ ਨੂੰ ਹੱਥ, ਪੈਰ ਅਤੇ ਮੂੰਹ ਦੀ ਬੀਮਾਰੀ ਹੈ, ਜਦਕਿ ਬਾਕੀ ਦੋ ਸੈਂਪਲਾਂ ਦੀ ਰਿਪੋਰਟ ਜਲਦੀ ਹੀ ਆ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇਸ਼ 'ਚ ਮੌਂਕੀਪਾਕਸ ਦੇ ਦੋ ਕੇਸ ਆਏ ਹਨ ਅਤੇ ਸੂਬੇ 'ਚ ਅਜਿਹਾ ਇਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਖ਼ੁਦ ਨਸ਼ੇ ਦੀ ਦਲਦਲ 'ਚ, ਲੁਧਿਆਣਾ 'ਚ ਡਿਊਟੀ ਦੇ ਰਿਹਾ ਹੈੱਡ ਕਾਂਸਟੇਬਲ ਭੁੱਕੀ ਸਣੇ ਗ੍ਰਿਫ਼ਤਾਰ
ਅਧਿਕਾਰੀਆਂ ਨੇ ਕਿਹਾ ਕਿ ਹੱਥ-ਪੈਰ ਅਤੇ ਮੂੰਹ ਦੀ ਬੀਮਾਰੀ ਆਮ ਤੌਰ ’ਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜੇ ਇਸ ਬੀਮਾਰੀ ਦੇ ਮੁੱਖ ਲੱਛਣਾਂ ਦੀ ਗੱਲ ਕਰੀਏ ਤਾਂ ਇਸ ਬੀਮਾਰੀ ਦੌਰਾਨ ਮੂੰਹ 'ਚ ਛਾਲੇ ਅਤੇ ਹੱਥਾਂ-ਪੈਰਾਂ ’ਤੇ ਲਾਲ ਧੱਫੜ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਇਕ ਆਪਣੇ ਆਪ ਠੀਕ ਹੋਣ ਵਾਲੀ (ਸੈਲਫ ਲਿਮਟਿੰਗ ਵਾਇਰਲ) ਬੀਮਾਰੀ ਹੈ, ਜਿਸ ਦਾ ਕਿਸੇ ਵੀ ਤਰ੍ਹਾਂ ਨਾਲ ਮੌਂਕੀਪਾਕਸ ਨਾਲ ਕੋਈ ਸਬੰਧ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਮੰਗ ਪੱਤਰ ਦੀ ਬਜਾਏ ਮੋਰਚਾ ਲਗਾਉਣ ਦੀ ਲੋੜ: ਜਥੇਦਾਰ ਹਰਪ੍ਰੀਤ ਸਿੰਘ
NEXT STORY