ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਉੜਮੁੜ ਅਤੇ ਅਹੀਆਪੁਰ 'ਚ ਪਿਛਲੇ 4-5 ਮਹੀਨਿਆਂ ਤੋਂ ਆਵਾਰਾ ਬਾਂਦਰਾਂ ਨੇ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ। ਅੱਜ ਸਵੇਰੇ ਇਕ ਬਾਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਦਾਖ਼ਲ ਹੋਇਆ ਅਤੇ ਬਿਲਡਿੰਗ 'ਤੇ ਇਧਰ ਓਧਰ ਟਪੂਸੀਆਂ ਮਾਰਨ ਲੱਗ ਗਿਆ, ਜਿਸ ਕਾਰਨ ਵਿਦਿਆਰਥਣਾਂ ਨੂੰ ਭਾਜੜਾਂ ਪੈ ਗਈਆਂ। ਵਿਦਿਆਰਥਣਾਂ ਜਾਨ ਬਚਾਉਣ ਲਈ ਇੱਧਰ-ਉਧਰ ਭੱਜੀਆਂ। ਇਸ ਦੌਰਾਨ ਬਾਂਦਰ ਦੇ ਕਿਸੇ ਸੰਭਾਵਿਤ ਹਮਲੇ ਦੇ ਚਲਦਿਆਂ ਸਕੂਲ ਸਟਾਫ਼ ਨੇ ਸੁਚੇਤ ਕਰਦੇ ਹੋਏ ਵਿਦਿਆਰਥਣਾਂ ਨੂੰ ਕਮਰਿਆਂ ਵਿਚ ਹੀ ਰਹਿਣ ਲਈ ਕਿਹਾ।
ਜਾਣਕਾਰੀ ਮੁਤਾਬਕ ਬਾਂਦਰਾਂ ਨੇ ਪਿਛਲੇ ਇਕ ਮਹੀਨੇ ਵਿਚ ਸ਼ਿਮਲਾ ਪਹਾੜੀ ਇਲਾਕੇ, ਬਿਜਲੀ ਘਰ ਕਾਲੋਨੀ ਅਤੇ ਹੋਰ ਕਈ ਰਿਹਾਇਸ਼ੀ ਖੇਤਰਾਂ 'ਚ ਦਾਖ਼ਲ ਹੋ ਕੇ ਲੋਕਾਂ ਨੂੰ ਨਿਸ਼ਾਨਾ ਬਣਾਇਆ। ਬਾਂਦਰ ਨਾ ਸਿਰਫ਼ ਘਰਾਂ ਅਤੇ ਛੱਤਾਂ 'ਤੇ ਰੱਖੇ ਸਾਮਾਨ ਦਾ ਨੁਕਸਾਨ ਕਰ ਰਹੇ ਹਨ, ਸਗੋਂ ਰਾਹਗੀਰਾਂ ਅਤੇ ਸਥਾਨਕ ਲੋਕਾਂ 'ਤੇ ਹਮਲੇ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਵੀ ਕਰ ਰਹੇ ਹਨ। ਇਸ ਕਾਰਨ ਇਲਾਕਾ ਨਿਵਾਸੀਆਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਮੰਜ਼ਰ ਵੇਖ ਸਹਿਮੇ ਲੋਕ
ਹਮਲਿਆਂ ਦੌਰਾਨ ਕਈ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ 'ਚ ਪ੍ਰੇਮਪਾਲ ਵਾਸੀ ਬਿਜਲੀ ਘਰ ਕਾਲੋਨੀ, ਹਰਜੀਤ ਸਿੰਘ ਪੁੱਤਰ ਤੇਜਾ ਰਾਮ ਵਾਸੀ ਢਡਿਆਲਾ, ਰੀਤਿਕਾ ਵਾਸੀ ਰਜਨੀ, ਜੋਤੀ ਵਾਸੀ ਉੜਮੁੜ, ਗੁਰਵਿੰਦਰ ਕੌਰ ਵਾਸੀ ਹਰਸੀਪਿੰਡ ਅਤੇ ਹੋਰ ਕਈ ਵਿਅਕਤੀ ਸ਼ਾਮਲ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਟਾਂਡਾ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਗਈ।
ਸ਼ਿਮਲਾ ਪਹਾੜੀ ਵਿਕਾਸ ਪ੍ਰਾਜੈਕਟ ਦੇ ਚੇਅਰਮੈਨ ਗੁਲਸ਼ਨ ਅਰੋੜਾ, ਜਵਾਹਰ ਲਾਲ, ਰਤਨ ਚੰਦ, ਪ੍ਰੋਫ਼ ਕੇ. ਕਲੋਟੀ ਅਤੇ ਨਗਰ ਵਾਸੀਆਂ ਦਾ ਕਹਿਣਾ ਹੈ ਕਿ ਬਾਂਦਰ ਘਰਾਂ ਦੀਆਂ ਛੱਤਾਂ 'ਤੇ ਚੜ੍ਹ ਕੇ ਪਾਣੀ ਦੀਆਂ ਟੈਂਕੀਆਂ, ਬਿਜਲੀ ਦੀਆਂ ਤਾਰਾਂ ਅਤੇ ਹੋਰ ਘਰੇਲੂ ਸਾਮਾਨ ਦਾ ਨੁਕਸਾਨ ਕਰ ਰਹੇ ਹਨ। ਕਈ ਵਾਰ ਇਹ ਬਾਂਦਰ ਘਰਾਂ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਵੀ ਕਰਦੇ ਹਨ, ਜਿਸ ਕਾਰਨ ਲੋਕ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਆਖਿਆ ਕਿ ਸ਼ਿਮਲਾ ਪਹਾੜੀ ਪਾਰਕ 'ਚ ਸੈਰ ਕਰਨ ਆਉਂਦੇ ਲੋਕ ਬਾਂਦਰਾਂ ਦੇ ਹਮਲੇ ਤੋਂ ਬੇਹੱਦ ਡਰੇ ਹੋਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ ਕੀਤਾ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ
NEXT STORY