ਜਲੰਧਰ (ਪੁਨੀਤ)– ਗਰਮੀ ਦੇ ਕਹਿਰ ਦੌਰਾਨ ਮਾਨਸੂਨ ਨੇ 6 ਦਿਨ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਵੱਖ-ਵੱਖ ਸੂਬਿਆਂ ਦੇ ਤਾਪਮਾਨ ਵਿਚ 4-5 ਡਿਗਰੀ ਸੈਲਸੀਅਸ ਤਕ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸੇ ਲੜੀ ਵਿਚ 4 ਤੋਂ 7 ਜੁਲਾਈ ਤਕ 20 ਸੂਬਿਆਂ ਵਿਚ ਮਾਨਸੂਨ ਦਾ ਚੰਗਾ ਅਸਰ ਦੇਖਣ ਨੂੰ ਮਿਲੇਗਾ। ਇਨ੍ਹਾਂ ਸੂਬਿਆਂ ਵਿਚ ਪੰਜਾਬ, ਹਰਿਆਣਾ, ਹਿਮਾਚਲ ਸਮੇਤ ਉੱਤਰ ਪੱਛਮ, ਪੂਰਬ ਅਤੇ ਮੱਧ ਭਾਰਤ ਦੇ ਲੱਗਭਗ ਸਾਰੇ ਸੂਬੇ ਸ਼ਾਮਲ ਹਨ।
ਮੌਸਮ ਵਿਗਿਆਨ ਵਿਭਾਗ ਵੱਲੋਂ ਜਾਰੀ ਕੀਤੀ ਗਈ ਚਿਤਾਵਨੀ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਕ੍ਰਮ ਵਿਚ ਪੰਜਾਬ ਅਤੇ ਗੁਆਂਢੀ ਸੂਬਿਆਂ ਲਈ 7 ਜੁਲਾਈ ਤਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਉੱਤਰਾਖੰਡ ਅਤੇ ਹਿਮਾਚਲ ਵਿਚ ਕਈ ਥਾਵਾਂ ’ਤੇ ਪਹਾੜ ਡਿੱਗਣ ਕਾਰਨ ਸੜਕ ਆਵਾਜਾਈ ਪ੍ਰਭਾਵਿਤ ਹੋਈ ਹੈ।
ਇਹ ਵੀ ਪੜ੍ਹੋ- 7 ਸਾਲਾ ਬੱਚੇ ਦੀ ਭੇਤਭਰੀ ਹਾਲਤ 'ਚ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਦਿੱਲੀ ਵਿਚ ਦਿਨ ਭਰ ਬੱਦਲ ਛਾਏ ਰਹੇ, ਜਿਸ ਕਾਰਨ ਸਿੱਧੀ ਧੁੱਪ ਤੋਂ ਰਾਹਤ ਮਿਲੀ। ਮੌਸਮ ਵਿਚ ਹੁੰਮਸ ਦੇਖਣ ਨੂੰ ਮਿਲ ਰਹੀ ਹੈ ਪਰ ਪਿਛਲੇ ਦਿਨਾਂ ਦੇ ਮੁਕਾਬਲੇ ਕੁਝ ਰਾਹਤ ਮਿਲੀ ਹੈ। ਮੌਸਮ ਦੀ ਗੱਲ ਕੀਤੀ ਜਾਵੇ ਤਾਂ 44.1 ਡਿਗਰੀ ਦੇ ਨਾਲ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਉਥੇ ਹੀ ਘੱਟ ਤੋਂ ਘੱਟ ਤਾਪਮਾਨ ਲੁਧਿਆਣਾ ਵਿਚ 23.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਇਹ ਵੀ ਪੜ੍ਹੋ- ਝਾਰਖੰਡ ਦੇ CM ਨੇ ਦਿੱਤਾ ਅਸਤੀਫ਼ਾ, ਹੇਮੰਤ ਸੋਰੇਨ ਮੁੜ ਸੰਭਾਲਣਗੇ ਸੂਬੇ ਦੀ ਕਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
BSF ਦੀ ਵਰਦੀ 'ਚ ਫਿਰਦੇ 3 ਸ਼ੱਕੀਆਂ ਬਾਰੇ ਸਾਹਮਣੇ ਆ ਗਈ ਵੱਡੀ ਜਾਣਕਾਰੀ, ਜਾਣੋ ਪੂਰਾ ਮਾਮਲਾ
NEXT STORY