ਚੰਡੀਗੜ੍ਹ (ਵਰੁਣ) : ਮਾਨਸੂਨ ਇਜਲਾਸ ਦੇ ਆਖਰੀ ਦਿਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਬੇਅਦਬੀ ਮਾਮਲਿਆਂ 'ਤੇ ਕਾਂਗਰਸ ਲਗਾਤਾਰ ਸਿਆਸਤ ਕਰ ਰਹੀ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਬੇਅਦਬੀ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਤੋਂ ਕਰਵਾਉਣ ਲਈ ਇਨਕਾਰੀ ਕਿਉਂ ਹੈ, ਜਦੋਂ ਕਿ ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਦੇ ਮੁੱਦੇ 'ਤੇ ਕਾਂਗਰਸ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ 'ਚ 6 ਅਗਸਤ ਤੋਂ ਸ਼ੁਰੂ ਹੋਏ ਮਾਨਸੂਨ ਇਜਲਾਸ ਦਾ ਅੱਜ ਆਖਰੀ ਦਿਨ ਹੈ, ਜਿਸ ਕਾਰਨ ਵਿਰੋਧੀਆਂ ਵਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਿਆ ਜਾ ਰਿਹਾ ਹੈ।
ਧਾਰਾ 370 ਹੱਟਣ ਦਾ ਜਸ਼ਨ ਮਨਾਉਣਾ ਭਾਜਪਾ ਵਰਕਰਾਂ ਨੂੰ ਪਿਆ ਮਹਿੰਗਾ (ਵੀਡੀਓ)
NEXT STORY