ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਇਜਲਾਸ ਦੌਰਾਨ ਸਿਆਸੀ ਪਾਰਟੀਆਂ ਵਿਚਕਾਰ ਤਿੱਖਾ ਸੰਘਰਸ਼ ਦੇਖਣ ਨੂੰ ਮਿਲੇਗਾ ਕਿਉਂਕਿ ਇਜਲਾਸ ਦੌਰਾਨ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਟੇਬਲ ਕੀਤੀ ਜਾਵੇਗੀ, ਜਿਸ ਕਾਰਨ ਕਾਂਗਰਸ ਤੇ ਅਕਾਲੀ-ਭਾਜਪਾ ਵਲੋਂ ਇਕ-ਦੂਜੇ 'ਤੇ ਦੋਸ਼ ਲਾਏ ਜਾਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਵੀ ਪਿੱਛੇ ਨਹੀਂ ਹਟੇਗੀ।
ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸਰਕਾਰ 'ਚ ਬੇਅਦਬੀ ਮਾਮਲਿਆਂ ਨੂੰ ਹੱਲ ਨਾ ਕਰ ਸਕਣ 'ਤੇ ਅਕਾਲੀ ਦਲ ਵਲੋਂ ਆਪਣੇ ਬਚਾਅ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ, ਜਦੋਂ ਕਿ ਕਾਂਗਰਸ ਵਲੋਂ ਵੀ ਮਾਨਸੂਨ ਇਜਲਾਸ ਦੀ ਰਣਨੀਤੀ ਬਾਰੇ ਵਿਚਾਰ-ਚਰਚਾ ਕੀਤੀ ਜਾ ਚੁੱਕੀ ਹੈ।
ਖੰਨਾ ਪੁਲਸ ਵਲੋਂ ਹਫਤੇ ਤੋਂ ਲਾਪਤਾ ਨਾਬਾਲਗ ਕੁੜੀਆਂ ਬਰਾਮਦ, ਦੋਸ਼ੀ ਕਾਬੂ
NEXT STORY