ਲੁਧਿਆਣਾ (ਸਲੂਜਾ): ਪੰਜਾਬ ਭਰ ਦੇ ਲੋਕਾਂ ਨੂੰ ਜਲਦ ਹੀ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਹ ਰਾਹਤ ਭਰੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ.ਮਨਮੋਹਨ ਸਿੰਘ ਨੇ ਦੱਸਿਆ ਕਿ ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ ਭਰ ’ਚ ਦਸਤਕ ਦੇ ਸਕਦਾ ਹੈ। ਇਸ ਵਾਰ ਮਾਨਸੂਨ ਆਮ ਵਾਂਗ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਬਜਟ : ਸਿੱਖਿਆ ਤੇ ਸਿਹਤ ਖੇਤਰਾਂ ’ਤੇ ਰਕਮ ’ਚ ਭਾਰੀ ਵਾਧੇ ਦੀ ਸੰਭਾਵਨਾ
ਉਨਾਂ ਕਿਹਾ ਕਿ 28 ਜੂਨ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਮੀਂਹ ਪੈਣ ਨਾਲ ਲੂ ਦੇ ਪ੍ਰਕੋਪ ਤੋਂ ਰਾਹਤ ਮਿਲ ਸਕਦੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਗਰਮੀਆਂ ਦੌਰਾਨ ਬਿਜਲੀ ਦੀ ਮੰਗ ਵਧਣ ਕਾਰਨ ਪੈਦਾ ਹੋਏ ਬਿਜਲੀ ਸੰਕਟ ਤੋਂ ਨਿਜਾਤ ਪਾਉਣ ਲਈ ਪਾਵਰਕਾਮ ਵੀ ਹਰ ਸਾਲ ਬਾਰਿਸ਼ ’ਤੇ ਨਿਰਭਰ ਹੋ ਜਾਂਦਾ ਹੈ। ਮਾਨਸੂਨ ਨਾਲ ਬਿਜਲੀ ਦਾ ਸੰਕਟ ਖ਼ਤਮ ਹੋ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਵੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਮੇਰੇ ਕੋਲੋਂ ਐਮਰਜੈਂਸੀ ਦੀ ਹਮਾਇਤ ਨਹੀਂ ਕਰਵਾ ਸਕੀ ਕਾਂਗਰਸ : ਪ੍ਰੋ. ਚੰਦੂਮਾਜਰਾ
ਸੰਗਰੂਰ 'ਚ ਜਿੱਤ ਵੱਲ ਵੱਧ ਰਹੇ 'ਸਿਮਰਨਜੀਤ ਮਾਨ' ਦੀ ਪ੍ਰੈੱਸ ਕਾਨਫਰੰਸ, ਸਿਆਸੀ ਪਾਰਟੀਆਂ ਬਾਰੇ ਆਖੀ ਇਹ ਗੱਲ
NEXT STORY