ਮਾਨਸਾ (ਵੈੱਬ ਡੈਸਕ, ਮਿੱਤਲ) : ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਖਾਸਮ-ਖਾਸ ਅਤੇ ਖ਼ਤਰਨਾਕ ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਸ ਦੀ ਹਿਰਾਸਤ ’ਚੋਂ ਫਰਾਰ ਹੋ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਮਾਨਸਾ ਪੁਲਸ ਗੈਂਗਸਟਰ ਦੀਪਕ ਟੀਨੂੰ ਨੂੰ ਕਪੂਰਥਲਾ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਜਾ ਰਹੀ ਸੀ, ਇਸ ਦੌਰਾਨ ਉਹ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਸ ਸੂਤਰਾਂ ਮੁਤਾਬਕ ਦੀਪਕ ਏ ਕੈਟਾਗਿਰੀ ਦਾ ਖ਼ਤਰਨਾਕ ਗੈਂਗਸਟਰ ਹੈ, ਜਿਸ ’ਤੇ ਕਤਲ, ਕਤਲ ਦੀ ਕੋਸ਼ਿਸ਼, ਫਿਰੌਤੀ, ਲੁੱਟ-ਖੋਹ ਸਣੇ ਕਈ ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : 20 ਤਾਰੀਖ਼ ਨੂੰ ਵਾਪਰਿਆ ਸੀ ਹਾਦਸਾ, 10 ਦਿਨ ਬਾਅਦ ਜ਼ਿੰਦਗੀ ਦੀ ਜੰਗ ਹਾਰਿਆ ਪੰਜਾਬ ਪੁਲਸ ਦਾ ਜਵਾਨ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮਾਨਸਾ ਪੁਲਸ ਦੀਪਕ ਨੂੰ ਪੁੱਛਗਿੱਛ ਲਈ ਲੈ ਕੇ ਜਾ ਰਹੀ ਸੀ। 29 ਮਈ ਨੂੰ ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ਤਾਂ ਇਸ ਤੋਂ ਦੋ ਦਿਨ ਪਹਿਲਾਂ ਹੀ ਮਤਲਬ 27 ਮਈ ਨੂੰ ਲਾਰੈਂਸ ਨੇ ਦੀਪਕ ਟੀਨੂੰ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ। ਇਸ ਦੇ ਚੱਲਦੇ ਪੁਲਸ ਵਲੋਂ ਦੀਪਕ ਟੀਨੂੰ ਤੋਂ ਪੁੱਛਗਿੱਛ ਕੀਤੀ ਜਾਣੀ ਸੀ। ਦੀਪਕ ਕੋਈ ਛੋਟਾ-ਮੋਟਾ ਗੈਂਗਸਟਰ ਨਹੀਂ ਹੈ, ਦੀਪਕ ’ਤੇ ਹਰਿਆਣਾ ਪੁਲਸ ਵਲੋਂ ਵੀ ਇਨਾਮ ਰੱਖਿਆ ਗਿਆ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੁਲਸ ਗੈਂਗਸਟਰ ਨੂੰ ਪ੍ਰਾਈਵੇਟ ਗੱਡੀ ਰਾਹੀਂ ਲੈ ਕੇ ਜਾ ਰਹੀ ਸੀ। ਏ-ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਦਾ ਇਸ ਤਰ੍ਹਾਂ ਪੁਲਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਜਾਣਾ ਪੁਲਸ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ।
ਇਹ ਵੀ ਪੜ੍ਹੋ : ਸ਼ਰਮਨਾਕ, ਪਟਵਾਰੀ ਵਲੋਂ ਔਰਤ ਨਾਲ ਜਬਰ-ਜ਼ਿਨਾਹ, ਕਾਨੂੰਨਗੋ ਨੇ ਵੀ ਟੱਪੀਆਂ ਹੱਦਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਦੇਸ਼ ਪੱਧਰੀ ਸਰਵੇਖਣ ’ਚ 154ਵੇਂ ਰੈਂਕ ’ਤੇ ਆਇਆ ਜਲੰਧਰ ਸ਼ਹਿਰ, ਸਵੱਛਤਾ ਰੈਂਕਿੰਗ ’ਚ 7 ਅੰਕਾਂ ਦਾ ਸੁਧਾਰ
NEXT STORY