ਮਾਨਸਾ (ਸੰਦੀਪ ਮਿੱਤਲ)-ਦਿੱਲੀ ਤੋਂ ਲਿਆਂਦੇ ਅੰਕਿਤ ਸੇਰਸਾ ਅਤੇ ਸਚਿਨ ਚੌਧਰੀ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਮੁਆਇਨਾ ਕਰਾਉਣ ਤੋਂ ਬਾਅਦ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 5 ਦਿਨ ਲਈ ਪੁਲਸ ਰਿਮਾਂਡ ਉੱਤੇ ਭੇਜਿਆ ਗਿਆ ਹੈ। ਮਾਨਸਾ ਦੇ ਸੀਨੀਅਰ ਕਪਤਾਨ ਪੁਲਸ ਗੌਰਵ ਤੂਰਾ ਨੇ ਦੱਸਿਆ ਕਿ ਹੁਣ ਉਨ੍ਹਾਂ ਨੂੰ 28 ਜੁਲਾਈ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਮਾਨਸਾ ਦੇ ਸੀ.ਆਈ.ਏ. ਪੁਲਸ ਸਟੇਸ਼ਨ ਵਿਖੇ ਹੀ ਰੱਖਿਆ ਜਾਵੇਗਾ।
ਇਹ ਖਬਰ ਵੀ ਪੜ੍ਹੋ : ਮੁਫ਼ਤ ਬਿਜਲੀ ਲਈ ਜਾਰੀ ਨੋਟੀਫਿਕੇਸ਼ਨ ਨੂੰ ਲੈ ਕੇ ਅਕਾਲੀ ਦਲ ਨੇ ਮਾਨ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਪੰਜਾਬ ਪੁਲਸ ਨੂੰ ਸਭ ਤੋਂ ਛੋਟੀ ਉਮਰ ਦੇ ਸ਼ੂਟਰ ਅੰਕਿਤ ਸੇਰਸਾ (19) ਅਤੇ ਸ਼ੂਟਰ ਸਚਿਨ ਚੌਧਰੀ ਉਰਫ ਸਚਿਨ ਭਵਾਨੀ ਦਾ ਟਰਾਂਜ਼ਿਟ ਰਿਮਾਂਡ ਦੇਣ ਮਗਰੋਂ ਮਾਨਸਾ ਲਿਆਂਦਾ ਗਿਆ ਸੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੇਸ਼ੱਕ ਪੁਲਸ ਵੱਲੋਂ ਉਨ੍ਹਾਂ ਤੋਂ ਕਾਫ਼ੀ ਪੁੱਛਗਿੱਛ ਕੀਤੀ ਗਈ ਹੈ ਪਰ ਪੁਲਸ ਉਨ੍ਹਾਂ ਤੋਂ ਹੋਰ ਵੀ ਬਹੁਤ ਸਾਰੇ ਸਵਾਲ ਪੁੱਛਣ ਦੀ ਅਜੇ ਝਾਕ ਰੱਖਦੀ ਹੈ।
ਇਹ ਖਬਰ ਵੀ ਪੜ੍ਹੋ : ਅਹਿਮ ਖ਼ਬਰ : 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਮੁਫ਼ਤ ਬਿਜਲੀ ਲਈ ਜਾਰੀ ਨੋਟੀਫਿਕੇਸ਼ਨ ਨੂੰ ਲੈ ਕੇ ਅਕਾਲੀ ਦਲ ਨੇ ਮਾਨ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
NEXT STORY