ਮਾਨਸਾ (ਸੰਦੀਪ ਮਿੱਤਲ): ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲ ਵੇਲੇ ਸਿੱਧੂ ਮੂਸੇਵਾਲਾ ਨਾਲ ਥਾਰ 'ਚ ਮੌਜੂਦ ਉਸ ਦੇ 2 ਯਾਰ ਇਕ ਵਾਰ ਫ਼ਿਰ ਅਦਾਲਤ ਵਿਚ ਪੇਸ਼ ਨਹੀਂ ਹੋਏ। ਗਵਾਹ ਨਾ ਆਉਣ ਕਾਰਨ ਅਦਾਲਤ ਵੱਲੋਂ ਅਗਲੀ ਪੇਸ਼ੀ 26 ਜੁਲਾਈ ਨਿਸ਼ਚਿਤ ਕੀਤੀ ਗਈ ਹੈ। ਜ਼ਿਲ੍ਹਾ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਤਰੀਕ 'ਤੇ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਮੂਸੇਵਾਲਾ ਦੇ ਵਕੀਲਾਂ ਨੂੰ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਗਵਾਹ ਵਜੋਂ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮਸ਼ਹੂਰ ਮੂਸਾ ਪਿੰਡ 'ਚ ਛਾਪੇਮਾਰੀ ਮਗਰੋਂ ਵੱਡਾ ਐਕਸ਼ਨ
ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਵੇਲੇ ਉਸ ਨਾਲ ਕਾਰ ਵਿਚ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਿੱਧੂ ਮੌਜੂਦ ਸਨ। ਅਦਾਲਤ ਨੇ ਦੋਹਾਂ ਨੂੰ 5 ਜੁਲਾਈ ਨੂੰ ਤਲਬ ਕੀਤਾ ਸੀ। ਦੋਵਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੇਸ਼ੀ ਤੋਂ ਛੋਟ ਮੰਗੀ। ਇਸ ਤੋਂ ਪਹਿਲਾਂ ਵੀ ਦੋਵਾਂ ਨੇ ਸਿਹਤ ਦੇ ਅਧਾਰ 'ਤੇ 20 ਮਈ ਦੀ ਸੁਣਵਾਈ ਤੋਂ ਛੋਟ ਮੰਗੀ ਸੀ। ਦੋਵਾਂ ਮੁੱਖ ਗਵਾਹਾਂ ਦੇ ਪੇਸ਼ ਨਾ ਹੋਣ ਕਾਰਨ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ ਗਈ। ਅਦਾਲਤ ਨੇ ਸੁਣਵਾਈ ਮੁਲਤਵੀ ਕਰਦਿਆਂ ਇਸਤਗਾਸਾ ਪੱਖ ਦੇ ਗਵਾਹਾਂ ਨੂੰ 26 ਜੁਲਾਈ ਲਈ ਮੁੜ ਸੰਮਨ ਜਾਰੀ ਕਰ ਦਿੱਤੇ ਹਨ। ਉਸੇ ਦਿਨ ਮੂਸੇਵਾਲਾ ਦੇ ਪਿਤਾ ਨੂੰ ਵੀ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਪੰਜਾਬ-ਹਰਿਆਣਾ ਦੇ 6 ਸ਼ੂਟਰਾਂ ਨੇ ਜਵਾਹਰਕੇ ਪਿੰਡ ਵਿਚ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇਨੋਵਾ ਗੱਡੀ ਦੀ ਲਪੇਟ 'ਚ ਆਉਣ ਨਾਲ ਦੋ ਨੌਜਵਾਨਾਂ ਦੀ ਮੌਤ
NEXT STORY