ਬੁਢਲਾਡਾ, (ਬਾਂਸਲ, ਮਨਜੀਤ)- ਸੰਯੁਕਤ ਕਿਸਾਨ ਮੋਰਚਾ ਵੱਲੋਂ ਖੇਤੀ ਸਬੰਧੀ ਕਾਲੇ ਕਾਨੂੰਨਾਂ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ ਲਾਇਆ ਮੋਰਚਾ ਅੱਜ 130ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਅੱਜ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲਾ ਆਗੂ ਸਵਰਨ ਸਿੰਘ ਬੋੜਾਵਾਲ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਬਲਦੇਵ ਸਿੰਘ ਗੁਰਨੇ ਕਲਾਂ ਅਤੇ ਆਲ ਇੰਡੀਆ ਕਿਸਾਨ ਸਭਾ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਅਤੇ ਹਰਿੰਦਰ ਸਿੰਘ ਸੋਢੀ ਨੇ ਸੰਬੋਧਨ ਕੀਤਾ।
ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਅੰਨਦਾਤੇ ’ਤੇ ਹਮਲਾ ਕਰਨ ਵਾਲੇ ਅਨਸਰ ਭਾਰਤੀ ਨਹੀਂ ਸਾਮਰਾਜ ਅਤੇ ਕਾਰਪੋਰੇਟ ਗੁੰਡੇ ਹਨ। ਆਗੂਆਂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਅੰਦੋਲਨ ਦੀ ਮੁੱਖ ਲੜਾਈ ਕਾਰਪੋਰੇਟ ਘਰਾਣਿਆਂ ਖਿਲਾਫ ਹੈ ਅਤੇ ਇਨ੍ਹਾਂ ਲੋਟੂਆਂ ਤੋਂ ਜਲ , ਜੰਗਲ ਅਤੇ ਜ਼ਮੀਨ ਸਮੇਤ ਦੇਸ਼ ਦੇ ਕੁਦਰਤੀ ਸੋਮਿਆਂ ਨੂੰ ਬਚਾਉਣ ਦੀ ਵੱਡੀ ਲੜਾਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ ਆਰ-ਪਾਰ ਦੀ ਲੜਾਈ ਆਰੰਭ ਹੋ ਚੁੱਕੀ ਹੈ। ਮੋਦੀ ਸਰਕਾਰ ਹਰ ਕਿਸਮ ਦੇ ਹੱਥਕੰਡੇ ਵਰਤ ਕੇ ਇਸ ਅੰਦੋਲਨ ਨੂੰ ਢਾਹ ਲਾਉਣ ਦੀਆਂ ਅਸਫਲ ਕੋਸ਼ਿਸ਼ਾਂ ਕਰ ਰਹੀ ਹੈ।
ਹਰਿਆਣਾ 'ਚ ਪਰਾਲੀ ਸਾੜਣ ਦੇ ਮਾਮਲੇ 25 ਫੀਸਦੀ ਘਟੇ, ਪੰਜਾਬ ਵਿਚ ਇੰਨੇ ਹੀ ਵਧੇ
NEXT STORY