ਨੰਗਲ (ਗੁਰਭਾਗ ਸਿੰਘ)-ਹਿਮਾਚਲ ਦੇ ਉੱਪਰੀ ਖੇਤਰਾਂ ’ਚ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ’ਚ ਪਾਣੀ ਦਾ ਵਹਾਅ ਲਗਾਤਾਰ ਵਧ ਰਿਹਾ ਹੈ। ਭਾਖੜਾ ਡੈਮ ਦੇ ਪਾਣੀ ਦਾ ਪੱਧਰ ਸੋਮਵਾਰ ਸ਼ਾਮ 6 ਵਜੇ ਤੱਕ 1669.98 ਫੁੱਟ ਦਰਜ ਕੀਤਾ ਗਿਆ ਅਤੇ ਪਾਣੀ ਦੇ ਵਹਾਅ ’ਚ ਭਾਰੀ ਵਾਧਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹੋਇਆ Red Alert ਜਾਰੀ! 29 ਅਗਸਤ ਤੱਕ ਲੋਕ ਰਹਿਣ ਸਾਵਧਾਨ
ਸੋਮਵਾਰ ਸ਼ਾਮ ਨੂੰ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ’ਚ 87795 ਕਿਊਸਿਕ ਪਾਣੀ ਦਰਜ ਕੀਤਾ ਗਿਆ ਅਤੇ ਡੈਮ ਤੋਂ ਟ੍ਰਬਾਈਨਾਂ ਅਤੇ ਫਲੱਡ ਗੇਟਾਂ ਰਾਹੀਂ ਨੰਗਲ ਡੈਮ ਝੀਲ ’ਚ ਕਰੀਬ 40828 ਕਿਊਸਿਕ ਪਾਣੀ ਛੱਡਿਆ ਗਿਆ। ਭਾਖੜਾ ਡੈਮ ਦੀ ਪਾਣੀ ਦੇ ਪੱਧਰ ਦੀ ਸਮਰੱਥਾ 1680 ਫੁੱਟ ਤੱਕ ਹੈ ਅਤੇ ਹੁਣ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 10 ਫੁੱਟ ਦੂਰ ਹੈ। ਨੰਗਲ ਹਾਈਡਲ ਨਹਿਰ ’ਚ 12350 ਕਿਊਸਿਕ ਅਤੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ’ਚ 10150 ਕਿਊਸਿਕ ਪਾਣੀ ਛੱਡਣ ਤੋਂ ਇਲਾਵਾ ਨੰਗਲ ਡੈਮ ਤੋਂ ਸਤਲੁਜ ਦਰਿਆ ’ਚ 21150 ਕਿਊਸਿਕ ਪਾਣੀ ਛੱਡਿਆ ਗਿਆ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! ਸਰਜੀਕਲ ਕੰਪਲੈਕਸ 'ਚ ਫੈਕਟਰੀ 'ਚੋਂ ਗੈਸ ਹੋਈ ਲੀਕ, ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਤਬਾਹੀ ਵਿਚਾਲੇ ਅਲਰਟ ਜਾਰੀ! ਸਕੂਲ ਹੋ ਗਏ ਬੰਦ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ (ਵੀਡੀਓ)
NEXT STORY