ਜਲੰਧਰ (ਵੈੱਬ ਡੈਸਕ- ਪੰਜਾਬ ਵਿਚ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਫਿਲਹਾਲ ਅਗਲੇ ਦੋ ਦਿਨ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 26 ਤਾਰੀਖ਼ ਤੋਂ ਬਾਅਦ ਦੋ ਦਿਨਾਂ ਲਈ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! ਅਕਾਲੀ ਦਲ ਨਾਲ ਗਠਜੋੜ ’ਤੇ ਭਾਜਪਾ...

ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ 27 ਅਤੇ 28 ਤਾਰੀਖ਼ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਨਵਾਂਸ਼ਹਿਰ ਅਤੇ ਮੋਹਾਲੀ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ 'ਚ ਹੁਣ ਤੱਕ ਜੁਲਾਈ ਮਹੀਨੇ 'ਚ ਆਮ ਨਾਲੋਂ 10 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਸੂਬੇ ਵਿੱਚ 1 ਤੋਂ 24 ਜੁਲਾਈ ਤੱਕ ਔਸਤਨ 125.8 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਇਸ ਵਾਰ ਸਿਰਫ਼ 113.1 ਮਿਲੀਮੀਟਰ ਬਾਰਿਸ਼ ਹੋਈ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਸੂਬੇ ਵਿੱਚ ਮੌਸਮ ਆਮ ਰਹੇਗਾ ਅਤੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ 27 ਜੁਲਾਈ ਤੋਂ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 27 ਅਤੇ 28 ਜੁਲਾਈ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਖ਼ਾਸ ਤੌਰ 'ਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਲਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਨੈਸ਼ਨਲ ਹਾਈਵੇਅ ਤੇ ਮੁੱਖ ਸੜਕਾਂ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ : ਪੋਤੇ ਦਾ ਜਨਮ ਦਿਨ ਮਨਾਉਣ ਤੋਂ ਬਾਅਦ ਦਾਦੇ ਵੱਲੋਂ ਪੁੱਤ ਦਾ ਕਤਲ
NEXT STORY