Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    2:55:56 AM

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਮੁਕੰਮਲ, 2 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ

PUNJAB News Punjabi(ਪੰਜਾਬ)

ਪੰਜਾਬ 'ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਮੁਕੰਮਲ, 2 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ

  • Edited By Anuradha,
  • Updated: 31 May, 2024 06:05 PM
Chandigarh
more than 2 crore voters will cast their vote
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ’ਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟਰਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸੂਬੇ ’ਚ ਚੋਣਾਂ ਲਈ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਚੋਣਾਂ ਤੋਂ ਪਹਿਲੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ’ਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ’ਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ. (ਦਿਵਿਆਂਗ) ਅਤੇ 1614 ਐੱਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ’ਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ’ਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚ 1076 ਮਾਡਲ ਪੋਲਿੰਗ ਸਟੇਸ਼ਨ, ਮਹਿਲਾਵਾਂ ਦੁਆਰਾ ਪ੍ਰਬੰਧਿਤ ਗੁਲਾਬੀ ਰੰਗ ਦੇ 165 ਬੂਥ , 115 ਗ੍ਰੀਨ ਬੂਥ, ਨੌਜਵਾਨਾਂ ਵੱਲੋਂ ਪ੍ਰਬੰਧਿਤ 99 ਬੂਥ ਅਤੇ ਦਿਵਿਆਂਗ ਵਿਅਕਤੀਆਂ ਦੁਆਰਾ ਪ੍ਰਬੰਧਿਤ 101 ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 24 ਵੱਖ-ਵੱਖ ਥਾਵਾਂ ’ਤੇ ਬਣਾਏ ਗਏ 117 ਕਾਊਂਟਿੰਗ ਸੈਟਰਾਂ ’ਤੇ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਲੋਕ ਆਪਣੇ ਵੋਟ ਦੇ ਅਧਿਕਾਰ ਨੂੰ ਸਮਝਣ, ਲੋਕ ਸਭਾ ਚੋਣਾਂ ਬਹੁਤ ਜ਼ਰੂਰੀ ਹਨ : ਕੁਲਦੀਪ ਧਾਲੀਵਾਲ

ਘਰ ਤੋਂ ਵੋਟਿੰਗ ਦੀ ਸਹੂਲਤ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ 9239 ਦੇ ਵੋਟਰਾਂ ਅਤੇ 4530 ਦਿਵਿਆਂਗ ਵੋਟਰਾਂ ਨੂੰ ਮਿਲਾ ਕੇ ਕੁੱਲ 13,769 ਵੋਟਰਾਂ ਪਾਸੋਂ ਘਰ ਤੋਂ ਵੋਟ ਦੀ ਸਹੂਲਤ ਸਬੰਧੀ ਸਹਿਮਤੀ ਪ੍ਰਾਪਤ ਹੋਈ ਸੀ, ਜਿਨ੍ਹਾਂ ’ਚੋਂ 85 ਸਾਲ ਤੋਂ ਵੱਧ ਉਮਰ ਦੇ 8640 ਅਤੇ 4203 ਦਿਵਿਆਂਗ ਵੋਟਰਾਂ ਸਮੇਤ ਕੁੱਲ 12,843 ਵੋਟਰਾਂ ਨੇ 30 ਮਈ ਤੱਕ ਆਪਣੀ ਵੋਟ ਪਾ ਲਈ ਹੈ। ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਕੁੱਲ 2,60,000 ਕਰਮਚਾਰੀ ਚੋਣ ਡਿਊਟੀ ਨਿਭਾ ਰਹੇ ਹਨ ਜਿਨ੍ਹਾਂ ’ਚ 1,20,114 ਪੋਲਿੰਗ ਸਟਾਫ਼, 70,724 ਸੁਰੱਖਿਆ ਕਰਮਚਾਰੀ (ਸੂਬਾ ਪੁਲਸ ਅਤੇ ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲ), 50,000 ਸਪੋਰਟਿੰਗ ਸਟਾਫ਼ ਅਤੇ ਮੁੱਖ ਚੋਣ ਅਧਿਕਾਰੀ, ਦਫ਼ਤਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰਾਂ ਦੇ 25,150 ਕਰਮਚਾਰੀ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੋਲਿੰਗ ਸਟਾਫ਼ ਨੂੰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਆਸ਼ਾ ਵਰਕਰਾਂ ਨੂੰ ਐਮਰਜੈਂਸੀ ਮੈਡੀਕਲ ਹਾਲਾਤ ਨਾਲ ਨਜਿੱਠਣ ਲਈ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨ ‘ਤੇ ਫਸਟ ਏਡ ਕਿੱਟਾਂ, ਓਰਲ ਰੀਹਾਈਡਰੇਸ਼ਨ ਸਲਿਊਸ਼ਨ (ਓ.ਆਰ.ਐੱਸ. ਘੋਲ), ਸ਼ੂਗਰ ਕੈਂਡੀਜ਼, ਦਵਾਈਆਂ ਅਤੇ ਮੱਲ੍ਹਮ-ਪੱਟੀਆਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ’ਤੇ ‘ਛਬੀਲ’ ਵੀ ਲਗਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਵਾਲੇ ਅਤੇ ਦਿਵਿਆਂਗ ਵੋਟਰ, ਜਿਨ੍ਹਾਂ ਨੇ ਹੋਮ ਵੋਟਿੰਗ (ਘਰ ਤੋਂ ਵੋਟ) ਸਹੂਲਤ ਦੀ ਚੋਣ ਨਹੀਂ ਕੀਤੀ, ਉਹ ਸਕਸ਼ਮ ਐਪਲੀਕੇਸ਼ਨ ’ਤੇ ਰਜਿਸਟਰ ਕਰਕੇ ‘ਪਿਕ ਐਂਡ ਡਰਾਪ ਸੁਵਿਧਾ’ (ਘਰੋਂ ਲਿਜਾਣ ਅਤੇ ਛੱਡਣ) ਲੈ ਸਕਦੇ ਹਨ।

 ਇਹ ਖ਼ਬਰ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਪੰਜਾਬ ’ਚ ਸਖ਼ਤੀ, ਨਿਗਰਾਨੀ ਵਧਾਉਣ ਦੇ ਨਿਰਦੇਸ਼

ਸਿਬਿਨ ਸੀ ਨੇ ਤਫ਼ਸੀਲ ਨਾਲ ਦੱਸਿਆ ਕਿ 24 ਸੈਂਟਰਲ ਅਤੇ ਸਟੇਟ ਐਨਫੋਰਸਮੈਂਟ ਏਜੰਸੀਆਂ, ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਵੋਟਰਾਂ ਨੂੰ ਭਰਮਾਉਣ ਲਈ ਵੰਡੀ ਜਾਣ ਵਾਲੀ ਨਗਦੀ, ਸ਼ਰਾਬ ਅਤੇ ਹੋਰ ਚੀਜ਼ਾਂ ਨੂੰ ਜ਼ਬਤ ਕਰਨ ਲਈ ਸਰਗਰਮੀ ਨਾਲ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 30 ਮਈ ਤੱਕ ਸੂਬੇ ’ਚ 801.47 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ 26.89 ਕਰੋੜ ਰੁਪਏ ਦੀ ਨਗਦੀ, 26.75 ਕਰੋੜ ਰੁਪਏ ਦੀ ਸ਼ਰਾਬ, 716.78 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 23.86 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਤੋਂ ਇਲਾਵਾ 7.17 ਕਰੋੜ ਰੁਪਏ ਦੀਆਂ ਹੋਰ ਵਸਤਾਂ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁੱਲ 14643 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ’ਚੋਂ ਜ਼ਿਆਦਾਤਰ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ 100 ਮਿੰਟ ਦੀ ਸਮਾਂ-ਸੀਮਾ ਦਾ ਸਖ਼ਤੀ ਨਾਲ ਪਾਲਣ ਕਰਦਿਆਂ ਔਸਤਨ 32.50 ਮਿੰਟ ਦੇ ਸਮੇਂ ਅੰਦਰ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ :  ਚਰਨਜੀਤ ਚੰਨੀ ਅਤੇ ਪਵਨ ਕੁਮਾਰ ਟੀਨੂੰ ਨਾਲ ਮੁਕਾਬਲੇ ’ਤੇ ਬੋਲੇ ਸੁਸ਼ੀਲ ਰਿੰਕੂ

ਈ.ਵੀ.ਐੱਮ. ਮਸ਼ੀਨਾਂ ਦੀ ਸੁਰੱਖਿਆ ਬਾਰੇ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਟਰਾਂਗ ਰੂਮਾਂ ਦੇ ਬਾਹਰ ਅਰਧ ਸੈਨਿਕ ਬਲ ਅਤੇ ਹੋਰ ਸੁਰੱਖਿਆ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ ਅਤੇ ਇਸ ਦੇ ਨਾਲ ਹੀ ਡਬਲ ਲਾਕ ਸਿਸਟਮ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਫੁਟੇਜ ਲਈ ਹਰੇਕ ਸਟਰਾਂਗ ਰੂਮ ਦੇ ਬਾਹਰ ਐੱਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ ਹਨ। ਸਾਰੇ ਪ੍ਰੋਟੋਕੋਲਾਂ ਦੀ ਢੁੱਕਵੇਂ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਵੱਲੋਂ ਸਟਰਾਂਗ ਰੂਮਾਂ ਦਾ ਰੋਜ਼ਾਨਾ ਆਧਾਰ ‘ਤੇ ਨਿਰੀਖਣ ਕੀਤਾ ਜਾਵੇਗਾ। ਪੁਲਸ ਨੋਡਲ ਅਫ਼ਸਰ ਐੱਮ.ਐੱਫ. ਫਾਰੂਕੀ ਨੇ ਦੱਸਿਆ ਕਿ ਸੂਬੇ ’ਚ ਸੁਰੱਖਿਅਤ ਹਾਲਾਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਦੇ 55039 ਜਵਾਨ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਹੰਗਾਮੀ ਸਥਿਤੀ ’ਚ ਤੁਰੰਤ ਕਾਰਵਾਈ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਨੂੰ 2098 ਸੈਕਟਰਾਂ ’ਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਲਈ ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਨਾਲ 1 ਹੈਡ-ਕਾਂਸਟੇਬਲ ਅਤੇ 3 ਕਾਂਸਟੇਬਲਾਂ ਦੀ ਸ਼ਮੂਲੀਅਤ ਵਾਲੀ ਪੈਟਰੋਲਿੰਗ ਪਾਰਟੀ ਹਰ ਸਮੇਂ ਤਾਇਨਾਤ ਰਹੇਗੀ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਦਰਮਿਆਨ ਬਿਹਤਰ ਸੰਚਾਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਿਆਂ ਨੂੰ 20 ਵਾਟਸ ਦੇ 3496 ਵਾਧੂ ਵਾਇਰਲੈੱਸ ਸੈੱਟ ਅਤੇ 8385 ਵਾਇਰਲੈੱਸ ਵਾਕੀ-ਟਾਕੀ ਸੈੱਟ ਮੁਹੱਈਆ ਕਰਵਾਏ ਗਏ ਹਨ। ਸਿਬਿਨ ਸੀ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ’ਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab
  • Lok Sabha Elections
  • Voters
  • Vote
  • ਪੰਜਾਬ
  • ਲੋਕ ਸਭਾ ਚੋਣਾਂ
  • ਵੋਟਰ
  • ਵੋਟ

ਲੋਕ ਸਭਾ ਚੋਣਾਂ 2024 : EVM ਮਸ਼ੀਨਾਂ ਤੇ ਚੋਣ ਸਮੱਗਰੀ ਲੈ ਕੇ ਸਟਾਫ਼ ਪੋਲਿੰਗ ਬੂਥਾਂ ਲਈ ਹੋਇਆ ਰਵਾਨਾ

NEXT STORY

Stories You May Like

  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • voter list revision under sir 2026 accelerates in gurdaspur
    ਗੁਰਦਾਸਪੁਰ 'ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ ਮੁਕੰਮਲ
  • 2 people arrested
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • lord hanuman ji vote voter list photo
    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • political battle for the 2027 assembly elections begins
    2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ ਸਿਆਸੀ ਮਾਹੌਲ
  • preparations for iffjk 2026 complete
    ‘IFFJK 2026’ ਦੀਆਂ ਤਿਆਰੀਆਂ ਮੁਕੰਮਲ; ਫਿਲਮ ਉਤਸਵ ਸ਼ੁਰੂ ਹੋਣ 'ਚ ਸਿਰਫ਼ 3 ਦਿਨ ਬਾਕੀ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police  raid  weapons
      ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ ਕਰਨ ਗਈ ਪੁਲਸ ਦੇ ਅਸਲਾ ਦੇਖ...
    • youth  death  family
      ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ...
    • meteorological department issues new forecast regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
    • girl rape case in dasuya accused arrested
      ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ...
    • additional dc kritika goyal of mansa appointed as   op honored with jindal award
      ਮਾਨਸਾ ਦੀ ਵਧੀਕ DC ਕ੍ਰਿਤਿਕਾ ਗੋਇਲ ਨੂੰ 'ਓ.ਪੀ. ਜਿੰਦਲ ਐਵਾਰਡ' ਨਾਲ ਕੀਤਾ...
    • canada pr holder arrested
      ਪੰਜਾਬ 'ਚ ਵੱਡੀ ਸਾਜ਼ਿਸ਼ ਨਾਕਾਮ! 2 ਹੈਂਡ ਗ੍ਰੇਨੇਡਾਂ ਸਮੇਤ ਕੈਨੇਡਾ ਦਾ PR...
    • shiromani committee delegation relief material for flood victims
      ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ...
    • asi  dgp gaurav yadav  punjab government
      ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
    • ravneet bittu former union minister of state
      ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
    • village harinou waris punjab
      ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +