ਮਾਛੀਵਾੜਾ ਸਾਹਿਬ (ਟੱਕਰ) : ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਬੱਸ ਸਟੈਂਡ ਰੋਡ ’ਤੇ ਸਥਿਤ ਇੱਕ ਮੈਡੀਕਲ ਸਟੋਰ ਤੋਂ ਛਾਪੇਮਾਰੀ ਦੌਰਾਨ 4600 ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ। ਪੁਲਸ ਨੇ ਅੱਜ ਇਸ ਸਬੰਧੀ ਸੁਖਦੇਵ ਸਿੰਘ ਅਤੇ ਦੁਕਾਨ ’ਤੇ ਕੰਮ ਕਰਨ ਵਾਲੇ ਨੌਕਰ ਨੂੰ ਹਿਰਾਸਤ 'ਚ ਲੈ ਲਿਆ ਹੈ। ਅੱਜ ਇਸ ਸਬੰਧੀ ਪੱਤਕਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਥਾਣਾ ਸਮਰਾਲਾ ਦੇ ਮੁਖੀ ਹਰਵਿੰਦਰ ਸਿੰਘ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਇੱਥੇ ਇੱਕ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਦਵਾਈਆਂ ਵਿਕ ਰਹੀਆਂ ਹਨ। ਇਸ ’ਤੇ ਕਾਰਵਾਈ ਕਰਦਿਆਂ ਉੱਥੋਂ 2000 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ।
ਇਸ ਜਾਂਚ ਨੂੰ ਅੱਗੇ ਵਧਾਇਆ ਗਿਆ ਤਾਂ ਪਤਾ ਲੱਗਾ ਕਿ ਮਾਛੀਵਾੜਾ 'ਚ ਵੀ ਇੱਕ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਸਪਲਾਈ ਹੁੰਦੇ ਹਨ, ਜਿਸ ’ਤੇ ਅੱਜ ਸਮਰਾਲਾ ਪੁਲਸ, ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਅਕਾਸ਼ ਦੱਤ, ਡਰੱਗ ਇੰਸਪੈਕਟਰ ਅਮਰਜੀਤ ਸਿੰਘ ਵਲੋਂ ਇੱਕ ਸਾਂਝਾ ਆਪਰੇਸ਼ਨ ਚਲਾ ਕੇ ਛਾਪੇਮਾਰੀ ਕੀਤੀ ਗਈ। ਮਾਛੀਵਾੜਾ ਦੇ ਮੈਡੀਕਲ ਸਟੋਰ ਤੋਂ ਛਾਪੇਮਾਰੀ ਦੌਰਾਨ 2695 ਕੈਪਸੂਲ ਅਤੇ 2000 ਗੋਲੀਆਂ ਮਿਲੀਆਂ, ਜੋ ਕਿ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਂਦੀਆਂ ਹਨ। ਪੁਲਸ ਵਲੋਂ ਇਸ ਮੈਡੀਕਲ ਸਟੋਰ ’ਤੇ ਬੈਠੇ ਵਿਅਕਤੀ ਸੁਖਦੇਵ ਸਿੰਘ ਅਤੇ ਦੁਕਾਨ ’ਤੇ ਕੰਮ ਕਰਨ ਵਾਲੇ ਵਿਅਕਤੀ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲੈ ਲਿਆ ਹੈ। ਡੀ. ਐੱਸ. ਪੀ. ਸਮਰਾਲਾ ਨੇ ਦੱਸਿਆ ਕਿ ਇਹ ਮੈਡੀਕਲ ਸਟੋਰ ਕਿਸ ਦੇ ਨਾਮ ’ਤੇ ਚੱਲਦਾ ਹੈ, ਇਸ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਇਸ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਇਹ ਮੈਡੀਕਲ ਨਸ਼ਾ ਕਿੱਥੋਂ ਆ ਰਿਹਾ ਹੈ।
ਪਿੰਡਾਂ 'ਚ ਝੋਲਾਛਾਪ ਡਾਕਟਰ ਅਤੇ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ
ਡੀ. ਐੱਸ. ਪੀ. ਤਰਲੋਚਨ ਸਿੰਘ ਨੇ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਮੈਡੀਕਲ ਸਟੋਰਾਂ ਤੋਂ ਅਜਿਹੀ ਕੋਈ ਇਤਰਾਜ਼ਯੋਗ ਦਵਾਈ ਨਾ ਵੇਚਣ ਅਤੇ ਨਾ ਹੀ ਰੱਖਣ, ਜਿਸ ਦੀ ਵਰਤੋਂ ਨਸ਼ੇੜੀਆਂ ਵਲੋਂ ਨਸ਼ੇ ਦੇ ਤੌਰ ’ਤੇ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ ’ਤੇ ਸਮਰਾਲਾ ਸਬ ਡਵੀਜ਼ਨ 'ਚ ਮੈਡੀਕਲ ਸਟੋਰਾਂ ’ਤੇ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਕੋਲ ਵੀ ਨਸ਼ੇ ਵਾਲੀ ਦਵਾਈ ਬਰਾਮਦ ਹੋਈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਟੋਰ ਨੂੰ ਸੀਲ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਪਿੰਡਾਂ 'ਚ ਝੋਲਾਛਾਪ ਡਾਕਟਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਬਿਨਾਂ ਡਿਗਰੀ ਤੋਂ ਮੈਡੀਕਲ ਸਟੋਰ ਜਾਂ ਕਲੀਨਿਕ ਖੋਲ੍ਹ ਕੇ ਦਵਾਈਆਂ ਵੇਚਦਾ ਪਾਇਆ ਗਿਆ ਤਾਂ ਉਸ ’ਤੇ ਵੀ ਸਖ਼ਤ ਕਾਰਵਾਈ ਹੋਵੇ।
ਦੋਸਤ ਦੇ ਜਨਮਦਿਨ ਦੀ ਖ਼ੁਸ਼ੀ ਮਾਤਮ 'ਚ ਬਦਲੀ, ਅਭਿਸ਼ੇਕ ਨੂੰ ਮੋਰਨੀ ਖਿੱਚ ਕੇ ਲੈ ਗਈ ਮੌਤ
NEXT STORY