ਅੰਮ੍ਰਿਤਸਰ (ਬਿਊਰੋ) : ਲੋਕ ਸਭਾ ਚੋਣਾਂ 2024 ਦੀ ਗਿਣਤੀ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਗਿਣਤੀ ਕੇਂਦਰਾਂ ’ਤੇ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਫਿਰ ਮਸ਼ੀਨਾਂ ਖੋਲ੍ਹੀਆਂ ਜਾਣਗੀਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਕਰੀਬ 850 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਵੱਖ-ਵੱਖ ਗਿਣਤੀ ਕੇਂਦਰਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਹਰੇਕ ਗਿਣਤੀ ਕੇਂਦਰ ਅਤੇ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ, ਜੋ ਆਪਣੀ ਦੇਖ ਰੇਖ ਹੇਠ ਵੋਟਾਂ ਦੀ ਗਿਣਤੀ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਸਾਰੇ ਉਮੀਦਵਾਰਾਂ ਦੇ ਪ੍ਰਤੀਨਿਧੀ ਵੀ ਹਾਜ਼ਰ ਰਹਿਣਗੇ ਅਤੇ ਹਰੇਕ ਰਾਊਂਡ ਤੋਂ ਬਾਅਦ ਗਿਣਤੀ ਜਨਤਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਸ ਦੇ ਨਾਲ-ਨਾਲ ਪੈਰਾਮਿਲਟਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ ਅਤੇ ਕਿਸੇ ਵੀ ਕਰਮਚਾਰੀ ਜਾਂ ਆਮ ਵਿਅਕਤੀ ਦਾ ਦਾਖ਼ਲਾ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਸ਼ਨਾਖਤੀ ਕਾਰਡ ਤੋਂ ਬਿਨਾਂ ਨਹੀਂ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ : ਟਾਂਡਾ ਦੇ ਲੈਫਟੀਨੈਂਟ ਅਰੁਣਵੀਰ ਸਿੰਘ ਦੀ ਸੜਕ ਹਾਦਸੇ ’ਚ ਮੌਤ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 19-ਅੰਮ੍ਰਿਤਸਰ ਦੱਖਣੀ ਹਲਕੇ ਦੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਬੀ:ਬੀ:ਕੇ:ਡੀ:ਏ:ਵੀ ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, 013-ਮਜੀਠਾ ਦੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 017-ਅੰਮ੍ਰਿਤਸਰ ਕੇਂਦਰੀ ਦੀ ਸਰਕਾਰੀ ਆਈ:ਟੀ:ਆਈ ਬੀ ਬਲਾਕ ਰਣਜੀਤ ਐਵੀਨਿਊ, 16-ਅੰਮ੍ਰਿਤਸਰ ਪੱਛਮੀ ਦੀ ਸਰਕਾਰੀ ਪਾਲੀਟੈਕਨੀਕਲ ਕਾਲਜ ਛੇਹਰਟਾ, 18-ਅੰਮ੍ਰਿਤਸਰ ਪੂਰਬੀ ਦੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ, 11-ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੋ ਹੋਵੇਗੀ, 14-ਜੰਡਿਆਲਾ ਦੀ ਗਿਣਤੀ ਕਾਮਨ ਰੂਮ ਮੈਸ ਸੀਨੀਅਰ ਸੈਕੰਡਰੀ ਰੈਜੀਡੈਸ਼ੀਅਲ ਸਕੂਲ ਫਾਰ ਮੈਟੋਰੀਅਤ ਅੰਮ੍ਰਿਤਸਰ ਅਤੇ 25-ਬਾਬਾ ਬਕਾਲਾ ਸਾਹਿਬ ਦੀ ਗਿਣਤੀ ਬੇਸਮੈਟ ਹਾਲ ਸ਼੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ : ਸਿਬਿਨ ਸੀ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ : ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ, 8 ਵਜੇ ਸ਼ੁਰੂ ਹੋਵੇਗੀ ਗਿਣਤੀ
NEXT STORY