ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ। ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 34.0 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ 12 ਜ਼ਿਲ੍ਹਿਆਂ ਵਿੱਚ ਤਾਪਮਾਨ 34 ਡਿਗਰੀ ਤੋਂ ਘੱਟ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਐਸਬੀਐਸ ਨਗਰ, ਫਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ ਅਤੇ ਮੋਹਾਲੀ ਸ਼ਾਮਲ ਹਨ।
ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼
ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 21 ਡਿਗਰੀ ਤੋਂ ਹੇਠਾਂ ਹੈ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 17.1 ਡਿਗਰੀ ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਵਿੱਚ 19.8 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ
ਮੌਸਮ ਵਿਭਾਗ ਅਨੁਸਾਰ 24 ਅਕਤੂਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਲਗਭਗ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਅਕਤੂਬਰ ਮਹੀਨੇ ਵਿੱਚ ਹੁਣ ਤੱਕ ਸੂਬੇ ਵਿੱਚ 2.4 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ 4.0 ਮਿਲੀਮੀਟਰ ਮੀਂਹ ਪੈਂਦਾ ਹੈ। ਅਜਿਹੇ 'ਚ ਹੁਣ ਤੱਕ 39 ਫੀਸਦੀ ਘੱਟ ਬਾਰਿਸ਼ ਹੋਈ ਹੈ।
ਇਹ ਵੀ ਪੜ੍ਹੋ- ਪੰਡਿਤ ਦੇ ਚੱਕਰ 'ਚ ਔਰਤ ਨੇ ਆਪਣੇ ਹੱਥੀਂ ਉਜਾੜਿਆ ਘਰ, ਪਤੀ ਅਤੇ ਸੱਸ ਨੂੰ ਦਿੱਤੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਵਧਾਨ! ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲ ਰਹੀ ਇਹ ਭਿਆਨਕ ਬੀਮਾਰੀ, ਵੱਧਣ ਲੱਗੇ ਮਰੀਜ਼ਾਂ ਦੇ ਅੰਕੜੇ
NEXT STORY