ਸੰਗਰੂਰ (ਰਵੀ): ਜ਼ਿਲ੍ਹਾ ਸੰਗਰੂਰ ਦੇ ਪਿੰਡ ਪੁੰਨੇਵਾਲ ਵਿਚ ਇਕ ਹਿੰਦੂ ਪੰਡਿਤ ਪਰਿਵਾਰ ਨੇ ਪਿੰਡ ਦੇ ਮੁਸਲਮਾਨਾਂ ਨੂੰ ਆਪਣੀ ਜਗ੍ਹਾ 'ਚ ਮਸਜਿਦ ਬਣਾ ਕੇ ਤੋਹਫੇ ਵਿਚ ਦਿੱਤੀ। ਇਸ ਮਸਜਿਦ ਦਾ ਉਦਘਾਟਨ ਅੱਜ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕੀਤਾ। ਜ਼ਿਕਰਯੋਗ ਹੈ ਕਿ ਪਿੰਡ ਦੇ ਪੰਡਿਤ ਪਰਿਵਾਰ ਦੇ ਮੈਂਬਰ ਪੰਡਿਤ ਜਸਪਾਲ ਰਾਮ ਜੀ ਪੰਡਿਤ ਵਿਜੇ ਕੁਮਾਰ ਜੀ ਨੇ ਦੱਸਿਆ ਕਿ ਪਿੰਡ ਵਿਚ ਮੁਸਲਿਮ ਭਾਈਚਾਰੇ ਦੇ ਕੋਲ ਨਮਾਜ ਪੜ੍ਹਨ ਦੀ ਕੋਈ ਜਗ੍ਹਾ ਨਹੀਂ ਸੀ ਉਨ੍ਹਾਂ ਨੂੰ ਦੂਸਰੇ ਪਿੰਡ ਨਮਾਜ ਪੜਨ ਲਈ ਜਾਣਾ ਪੈਂਦਾ ਸੀ ਇਸ ਲਈ ਉਨ੍ਹਾਂ ਦੇ ਪਰਿਵਾਰ ਨੇ ਫ਼ੈਸਲਾ ਕੀਤਾ ਕਿ ਉਹ ਆਪਣੀ ਜ਼ਮੀਨ 'ਚੋਂ ਮਸਜਿਦ ਲਈ ਜ਼ਮੀਨ ਦਾਨ ਕਰਨਗੇ।
ਉਨ੍ਹਾਂ ਕਿਹਾ ਕਿ ਅੱਜ ਸਾਨੂੰ ਖੁਸ਼ੀ ਹੈ ਕਿ ਮਸਜਿਦ ਬਣ ਕੇ ਤਿਆਰ ਹੋ ਗਈ ਹੈ ਅਤੇ ਹੁਣ ਸਾਡੇ ਪਿੰਡ ਦੇ ਮੁਸਲਮਾਨ ਭਾਈਚਾਰੇ ਨੂੰ ਨਮਾਜ਼ ਦੇ ਲਈ ਦੂਸਰੇ ਪਿੰਡ ਨਹੀਂ ਜਾਣਾ ਪਏਗਾ ਇਸ ਮੌਕੇ ਤੇ ਪਿੰਡ ਦੇ ਸਰਪੰਚ ਮੱਕੜ ਜੀ ਨੇ ਸ਼ਾਹੀ ਇਮਾਮ ਪੰਜਾਬ ਸਾਹਿਬ ਦਾ ਸਵਾਗਤ ਕੀਤਾ ਮਸਜਿਦ ਦੇ ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੇ ਨਫਰਤ ਦੇ ਲਈ ਕੋਈ ਜਗ੍ਹਾ ਨਹੀਂ ਹੈ ਉਹਨਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਪੰਜਾਬ ਵਿੱਚ ਮੁਸਲਮਾਨ ਹਿੰਦੂ ਮਿਲ ਕੇ ਆਪਣੇ ਸਿੱਖ ਭਰਾਵਾਂ ਦੇ ਨਾਲ ਰਹਿੰਦੇ ਹਨ ਇਸ ਮੌਕੇ ਸ਼ਾਹੀ ਇਮਾਮ ਪੰਜਾਬ ਨੇ ਮਸਜਿਦ ਦੇ ਲਈ ਜਗ੍ਹਾ ਦੇਣ ਵਾਲੇ ਪੰਡਿਤ ਪਰਿਵਾਰ ਦਾ ਵਿਸ਼ੇਸ਼ ਰੂਪ ਵਿੱਚ ਸਨਮਾਨ ਵੀ ਕੀਤਾ।
ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ : ਸੁਖਜਿੰਦਰ ਰੰਧਾਵਾ
NEXT STORY