ਮੋਗਾ (ਆਜ਼ਾਦ) : ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਸਮਾਧ ਭਾਈ ਨਿਵਾਸੀ ਮੂਰਤੀ ਕੌਰ (32) ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਚਰਨ ਕੌਰ ਨੇ ਦੱਸਿਆ ਕਿ ਮੂਰਤੀ ਕਰ ਜੋ ਤਿੰਨ ਬੱਚਿਆਂ ਦੀ ਮਾਂ ਸੀ। ਬੀਤੇ ਦਿਨੀਂ ਉਸ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਆਪਣੇ ਘਰ ਵਿਚ ਹੀ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਘਟਨਾ ਦੀ ਜਾਣਕਾਰੀ ਮਿਲਣ ’ਤੇ ਅਸੀਂ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਨੂੰ ਸੌਂਪਿਆ ਜਾਵੇਗਾ।
CM ਭਗਵੰਤ ਮਾਨ ਤੇ CM ਕੇਜਰੀਵਾਲ ਦੀ ਅਗਵਾਈ 'ਚ ਜਲੰਧਰ 'ਚ 'ਆਪ' ਦਾ ਰੋਡ ਸ਼ੋਅ
NEXT STORY