ਬਠਿੰਡਾ (ਵਿਜੇ ਵਰਮਾ) : ਐਤਵਾਰ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਦਿਓਣ ’ਚ ਇਕ ਜਨਾਨੀ ਨੇ ਆਪਣੀ ਢਾਈ ਸਾਲਾ ਬੱਚੀ ਨੂੰ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਪਹਿਲਾਂ ਜ਼ਹਿਰ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਉਸ ਤੋਂ ਬਾਅਦ ਉਸ ਨੇ ਖੁਦ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਦੋਵੇਂ ਮਾਂ-ਧੀ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਆਤਮਹੱਤਿਆ ਦੇ ਪਿੱਛੇ ਦਾ ਸਹੀ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਦਰਅਸਲ ਪਿੰਡ ਦਿਓਣ ਦੀ ਰਹਿਣ ਵਾਲੀ ਮਨਪ੍ਰੀਤ ਕੌਰ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਪ੍ਰੇਸ਼ਾਨੀ 'ਚੋਂ ਲੰਘ ਰਹੀ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਐਤਵਾਰ ਸ਼ਾਮ ਉਸ ਨੇ ਆਪਣੀ ਢਾਈ ਸਾਲ ਦੀ ਬੱਚੀ ਗਗਨਦੀਪ ਕੌਰ ਨੂੰ ਕਿਸੇ ਖਾਣ ਵਾਲੀ ਚੀਜ਼ ਵਿਚ ਜ਼ਹਿਰ ਮਿਲਾ ਕੇ ਪਿਲਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਵੱਡਾ ਧਮਾਕਾ, ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ
ਇਸ ਤੋਂ ਬਾਅਦ ਉਸ ਨੇ ਖੁਦ ਵੀ ਜ਼ਹਿਰ ਨਿਗਲ ਲਿਆ। ਹਾਲਤ ਗੰਭੀਰ ਹੋਣ ’ਤੇ ਦੋਵਾਂ ਨੂੰ ਪਿੰਡ ਦੇ ਲੋਕਾਂ ਵੱਲੋਂ ਪਹਿਲਾਂ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ’ਤੇ ਉਨ੍ਹਾਂ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇੱਥੇ ਪਹਿਲਾਂ ਧੀ ਦੀ ਮੌਤ ਹੋ ਗਈ, ਜਦਕਿ ਬਾਅਦ ਵਿਚ ਉਸਦੀ ਮਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਨਪ੍ਰੀਤ ਕੌਰ ਅਤੇ ਉਸ ਦੀ ਢਾਈ ਸਾਲ ਦੀ ਬੇਟੀ ਗਗਨਦੀਪ ਕੌਰ ਵਜੋਂ ਹੋਈ ਹੈ। ਜ਼ਹਿਰ ਨਿਗਲਣ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਥਾਣਾ ਸਦਰ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਮੋਗਾ ’ਚ ਭਿਆਨਕ ਹਾਦਸਾ, ਵਿਆਹ ਦੀ ਵਰ੍ਹੇਗੰਢ ਮਨਾ ਕੇ ਆ ਰਹੇ ਜੋੜੇ ਦੀ ਮੌਤ, ਕੁਝ ਦਿਨ ਬਾਅਦ ਹੋਣੀ ਸੀ ਡਿਲਿਵਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਤਿੰਨ ਪੁੱਤਾਂ ਨੇ ਪਿਓ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ ਕਰਨ ਵਾਲੀ ਹੈ ਅਬੋਹਰ ਦੀ ਘਟਨਾ
NEXT STORY