ਨਵਾਂਗਰਾਓਂ (ਮੁਨੀਸ਼)-ਨਵਾਂਗਰਾਓਂ ’ਚ ਇਕ ਮਾਂ ਨੇ ਆਪਣੀ 3 ਦਿਨ ਦੀ ਬੱਚੀ ਨੂੰ ਜਿਊਂਦਾ ਦੱਬ ਦਿੱਤਾ। ਇਸ ਬਾਰੇ ਪਤਾ ਲੱਗਣ ’ਤੇ ਪਤੀ ਨੇ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਸ ਨੇ ਬੱਚੀ ਨੂੰ ਜ਼ਮੀਨ ’ਚੋਂ ਕੱਢ ਕੇ ਹਸਪਤਾਲ ਵਿਚ ਦਾਖ਼ਲ ਕਰਵਾਇਆ। ਸੋਮਵਾਰ ਨੂੰ ਪੀ. ਜੀ. ਆਈ. ’ਚ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਨੇ ਬੱਚੀ ਦੀ ਮਾਂ ’ਤੇ ਕਤਲ ਦਾ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਂ ਡਿਪ੍ਰੈਸ਼ਨ ਦਾ ਸ਼ਿਕਾਰ ਦੱਸੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਘਰ ’ਚ ਵੜ ਪਿਓ-ਪੁੱਤ ’ਤੇ ਚਲਾਈਆਂ ਗੋਲ਼ੀਆਂ
ਐੱਸ. ਐੱਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਔਰਤ ਦੇ ਪਤੀ ਵੱਲੋਂ ਇਸ ਬਾਰੇ ਸ਼ਿਕਾਇਤ ਦਿੱਤੀ ਗਈ ਸੀ। ਮੌਕੇ ’ਤੇ ਪਹੁੰਚ ਕੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਬੱਚੀ ਨੂੰ ਪਟਿਆਲਾ ਦੀ ਰਾਵ ਨਦੀ ਇਲਾਕੇ ’ਚ ਟੋਏ ’ਚੋਂ ਕੱਢਿਆ ਗਿਆ। ਪੁਲਸ ਅਧਿਕਾਰੀ ਅਨੁਸਾਰ ਉਸ ਸਮੇਂ ਬੱਚੀ ਦੀ ਨਬਜ਼ ਚੱਲ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ : Breaking : ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ
ਵਿਆਹ ਦੇ ਪ੍ਰੋਗਰਾਮ ’ਚੋਂ ਪਰਤ ਰਹੇ ਲੈਕਚਰਾਰ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ
NEXT STORY