ਸੰਗਰੂਰ (ਹਨੀ ਕੋਹਲੀ): ਸੰਗਰੂਰ ਦੇ ਪਿੰਡ ਬਨੇੜਾ ’ਚ ਉਸ ਸਮੇਂ ਸਨਸਨੀ ਫ਼ੈਲ ਗਈ ਜਦੋਂ ਆਪਣੇ ਘਰ ਦੇ ਬਾਹਰ ਖੇਡ ਰਹੇ ਇਕ ਸਾਢੇ 5 ਸਾਲ ਦੇ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ। ਜਾਣਕਾਰੀ ਮੁਤਾਬਕ ਬੱਚੇ ਦੀ ਮਾਂ ਮਜ਼ਦੂਰੀ ਕਰਦੀ ਹੈ ਅਤੇ ਕਿਸੇ ਦੇ ਘਰ ’ਚ ਕੰਮ ਕਰਨ ਗਈ ਹੋਈ ਸੀ, ਅੱਜ ਸਵੇਰੇ ਆਪਣੇ ਘਰ ਦੇ ਬਾਹਰ ਇਹ 5 ਸਾਲਾ ਬੱਚਾ ਖੇਡ ਰਿਹਾ ਸੀ। ਜਦੋਂ ਉਸ ਦੀ ਮਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਕਿ ਉਸ ਦੇ ਬੱਚੇ ਨੂੰ ਕੁੱਤੇ ਨੇ ਨੋਚ ਦਿੱਤਾ ਹੈ ਤਾਂ ਇਸ ਦੇ ਬਾਅਦ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮਾਂ ਆਪਣੇ ਬੱਚੇ ਦੇ ਕੱਪੜੇ ਆਪਣੇ ਸੀਨੇ ਨਾਲ ਲਗਾ ਕੇ ਉਸ ਨੂੰ ਯਾਦ ਕਰਦੇ ਹੋਏ ਉਸ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਸਬੰਧੀ ਮਾਂ ਨੇ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ ਦੋ ਬੱਚੀਆਂ ਅਤੇ ਜੈਕ ਸਭ ਤੋਂ ਛੋਟਾ ਮੁੰਡਾ ਸੀ, ਜਿਸ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ।
ਇਹ ਵੀ ਪੜ੍ਹੋ: ਮੁੜ ਵਿਵਾਦਾਂ 'ਚ ਰਾਜਾ ਵੜਿੰਗ, ਹੁਣ ਦਰਜੀ ਨੂੰ ਗਾਲ੍ਹਾਂ ਕੱਢਦੇ ਦੀ ਆਡੀਓ ਹੋਈ ਵਾਇਰਲ
ਪਿੰਡ ਦੇ ਲੋਕ ਹੁਣ ਮੰਗ ਕਰ ਰਹੇ ਹਨ ਕਿ ਜੋਰ ਦੇ ਪਿੰਡ ’ਚ ਕੰਨ ਦਾ ਬਾਲੀ ਹੈ, ਜਿੱਥੇ ਮਰੇ ਹੋਏ ਪਸ਼ੂ ਰੱਖੇ ਜਾਂਦੇ ਹਨ। ਉਸ ਨੂੰ ਪਿੰਡ ਤੋਂ ਦੂਰ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਕੁੱਤਿਆਂ ਦੇ ਮੂੰਹ ਨੂੰ ਮਾਸ ਲੱਗ ਚੁੱਕਾ ਹੈ ਜਦੋਂ ਉਨ੍ਹਾਂ ਨੂੰ ਕੁੱਝ ਖਾਣ ਨੂੰ ਨਹੀਂ ਮਿਲਦਾ ਤਾਂ ਉਹ ਬੱਚਿਆਂ ’ਤੇ ਹਮਲਾ ਕਰ ਦਿੰਦੇ ਹਨ ਅਤੇ ਉਨ੍ਹਾਂ ਦੇ ਪਿੰਡ ਦੇ ਇਕ ਗਰੀਬ ਪਰਿਵਾਰ ਦੇ ਬੱਚੇ ਨੂੰ ਨੋਚ-ਨੋਚ ਕੇ ਮਾਰ ਦਿੱਤਾ ਜੋ ਕਿ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਿੰਡ ’ਚ ਮਜ਼ਦੂਰੀ ਦਾ ਕੰਮ ਕਰਦੇ ਹਨ।
ਇਹ ਵੀ ਪੜ੍ਹੋ: ਗਲਵਾਨ ਘਾਟੀ ਦੇ ਸ਼ਹੀਦ ਗੁਰਤੇਜ ਸਿੰਘ ’ਤੇ ਬਣੇਗੀ ਹਿੰਦੀ ਫਿਲਮ
ਵਰਕ ਪਰਮਿਟ ਦੇ ਆਧਾਰ 'ਤੇ ਮਲੇਸ਼ੀਆ ਭੇਜਣ ਦਾ ਝਾਂਸਾ ਦੇ ਕੇ 6 ਲੱਖ 60 ਹਜ਼ਾਰ ਦੀ ਠੱਗੀ
NEXT STORY